ਸਿਲੰਡਰਾਂ ਦੀਆਂ ਵਧੀਆ ਕੀਮਤਾਂ ਵਿਰੁੱਧ ‘ਆਪ’ ਨੇ ਕੀਤਾ ਰੋਸ ਮੁਜ਼ਾਹਰਾ
ਸਿਲੰਡਰਾਂ ਦੀਆਂ ਵਧੀਆ ਕੀਮਤਾਂ ਵਿਰੁੱਧ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ
Publish Date: Sun, 03 May 2026 05:00 PM (IST)
Updated Date: Mon, 04 May 2026 04:08 AM (IST)
ਜਤਿੰਦਰ ਸਿੰਘ ਭੰਵਰਾ, ਰਿਪੋਰਟਰ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧੇ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਪ੍ਰਦਰਸ਼ਨ ’ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਆਗੂ, ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਜਿਲ੍ਹਾ ਪ੍ਰਧਾਨ ਵਨੀਤ ਜਿੰਦਲ ਮੋਂਟੀ ਨੇ ਭਾਜਪਾ ਸਰਕਾਰ ਵਲੋਂ ਗੈਸ ਸਿਲੰਡਰਾ ਦੀਆਂ ਵਧਾਈਆਂ ਕੀਮਤਾਂ ਦੀ ਨਿੰਦਾ ਕੀਤੀ ਤੇ ਵਧਾਈਆਂ ਕੀਮਤਾਂ ਵਾਪਸ ਲਈ ਦੀ ਅਪੀਲ ਕੀਤੀ। ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਦੇ ਵਿਰੋਧ ’ਚ ਦੁਕਾਨਦਾਰਾਂ ਨੇ ਵੀ ਨਾਅਰੇਬਾਜੀ ਵੀ ਕੀਤੀ। ਇਸ ਮੌਕੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਵਿੰਦਰ ਕਾਂਡਾ, ਵਿੱਕੀ ਨਿੱਜੀ ਸਹਾਇਕ ਐੱਮਐਲਏ ਤੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।