ਯੂਥ ਆਗੂ ਦੀਪਕ ਬਾਗਲਾ ਦੀ ਸ਼ੋ੍ਮਣੀ ਅਕਾਲੀ ਦਲ ’ਚ ਘਰ ਵਾਪਸੀ
‘ਆਪ’ ਨੂੰ ਸ੍ਰੀ ਮੁਕਤਸਰ ਸਾਹਿਬ ’ਚ ਵੱਡਾ ਝਟਕਾ, ਯੂਥ ਆਗੂ ਦੀਪਕ ਬਾਗਲਾ ਦੀ ਸ਼ੋ੍ਮਣੀ ਅਕਾਲੀ ਦਲ ’ਚ ਘਰ ਵਾਪਸੀ
Publish Date: Sat, 16 May 2026 03:32 PM (IST)
Updated Date: Sat, 16 May 2026 03:33 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਆਮ ਆਦਮੀ ਪਾਰਟੀ ਦੇ ਸਰਗਰਮ ਯੂਥ ਆਗੂ ਦੀਪਕ ਬਾਗਲਾ ਨੇ ਪਾਰਟੀ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਮੁੜ ਸ਼ੋ੍ਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ। ਜ਼ਿਕਰਯੋਗ ਹੈ ਕਿ ਦੀਪਕ ਬਾਗਲਾ ਪਹਿਲਾਂ ਵੀ ਸ਼ੋ੍ਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ। ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਐਮਐਲਏ ਰੋਜ਼ੀ ਬਰਕੰਦੀ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਤੇ ਹੋਰਨਾਂ ਆਗੂਆਂ ਵੱਲੋਂ ਦੀਪਕ ਬਾਗਲਾ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਜੀ ਆਇਆਂ ਆਖਿਆ ਗਿਆ। ਬਾਗਲਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਜ਼ਮੀਨੀ ਹਕੀਕਤ ਤੋਂ ਕਾਫੀ ਨਿਰਾਸ਼ ਸਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ’ਚ ਵਰਕਰਾਂ ਦੀ ਕਦਰ ਨਹੀਂ ਕੀਤੀ ਜਾਂਦੀ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਮੌਕੇ ਰੋਜੀ ਬਰਕੰਦੀ ਨੇ ਕਿਹਾ ਕਿ ਦੀਪਕ ਬਾਗਲਾ ਇੱਕ ਮਿਹਨਤੀ ਅਤੇ ਲੋਕਾਂ ’ਚ ਵਿਚਰਨ ਵਾਲੇ ਨੌਜਵਾਨ ਆਗੂ ਹਨ। ਉਨ੍ਹਾਂ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਹੋਰ ਆਗੂਆਂ ਨੇ ਵੀ ਦੀਪਕ ਬਾਗਲਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ੍ਰੀ ਮੁਕਤਸਰ ਸਾਹਿਬ ’ਚ ਸ਼ੋ੍ਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗੀ।