‘ਆਪ’ 50 ਵਾਰਡਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਅਰੋੜਾ
ਆਪ ਪਾਰਟੀ ਵੱਲੋਂ 26 ਮਈ
Publish Date: Sun, 24 May 2026 03:33 PM (IST)
Updated Date: Mon, 25 May 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਪ ਪਾਰਟੀ ਵੱਲੋਂ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਮੋਗਾ ਦੇ 50 ਵਾਰਡਾਂ ਦੀਆਂ ਚੋਣਾਂ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਅਤੇ ਸ਼ਹਿਰ ਵਾਸੀਆਂ ਵੱਲੋਂ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਸਾਰੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ ਅਤੇ ਮੋਗਾ ਨਗਰ ਨਿਗਮ ਦਾ ਮੇਅਰ ਆਪ ਪਾਰਟੀ ਦਾ ਹੋਵੇਗਾ। ਇਹ ਪ੍ਰਗਟਾਵਾ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਹਰ ਵਾਰਡ ਵਿਚ ਜਾ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿਧਾਇਕਾ ਡਾ. ਵਿਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਇਸ ਤੋਂ ਇਲਾਵਾ ਪਾਰਟੀ ਹਾਈਕਮਾਂਡ ਵਲੋਂ ਵੀ ਨਗਰ ਨਿਗਮ ਮੋਗਾ ਲਈ ਮੰਤਰੀ ਸਾਹਿਬਾਨ ਅਤੇ ਵਿਧਾਇਕਾਂ ਦੀਆਂ ਵੀ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਵਾਰਡ ਵਿਚ ਜਾ ਕੇ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ । ਡਾ. ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਚਾਰ ਸਾਲ ਦੇ ਅਰਸੇ ਦੌਰਾਨ ਮੋਗਾ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕੱਲੇ ਪੰਜਾਬ ਦੇ ਹੀ ਮੁੱਖ ਮੰਤਰੀ ਨਹੀਂ ਬਲਕਿ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਵੱਧ ਪਿਆਰ ਤੇ ਸਤਿਕਾਰ ਮਿਲਿਆ ਹੈ ਕਿਉਂਕਿ ਜੋ ਉਨ੍ਹਾਂ ਨੇ ਕਿਹਾ, ਉਸ ਨੂੰ ਕਰ ਕੇ ਵਿਖਾਇਆ ਹੈ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਉਹ ਦਿਨ ਰਾਤ ਇਕ ਕਰ ਰਹੇ ਹਨ ਤੇ ਅੱਜ ਸੂਬੇ ਦਾ ਵਿਕਾਸ ਇਸ ਗੱਲ ਦੀ ਗਵਾਹੀ ਭਰਦਾ ਹੈ। ਉਨ੍ਹਾਂ ਕਿਹਾ ਕਿ ਉਹ ਤੇ ਆਪ ਪਾਰਟੀ ਦੇ ਮੰਤਰੀ, ਵਿਧਾਇਕ ਅਮਨਦੀਪ ਕੌਰ ਅਰੋੜਾ, ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਲੀਡਰ ਹਰ ਵਾਰਡ ਵਿਚ ਪੁੱਜ ਕੇ ਲੋਕਾਂ ਨੂੰ ਆਪ ਪਾਰਟੀ ਵਲੋਂ ਕੀਤੇ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾ ਰਹੇ ਹਨ ਤੇ ਹਰ ਵਾਰਡ ਵਿਚ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹੋਰ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੀ ਚੋਣ ਮੈਦਾਨ ਵਿਚ ਹਨ ਪਰ ਆਪ ਦੇ ਉਮੀਦਵਾਰ ਜਿੱਤ ਦੇ ਨੇੜੇ ਪੁੱਜ ਗਏ ਹਨ ਤੇ 50 ਵਾਰਡਾਂ ਚ ਜਿੱਤ ਪ੍ਰਾਪਤ ਕਰ ਕੇ ਸ਼ਹਿਰ ਵਾਸੀਆਂ ਨੂੰ ਆਪ ਪਾਰਟੀ ਦਾ ਮੇਅਰ ਦਿੱਤਾ ਜਾਵੇਗਾ ਤਾਂ ਜੋ ਮੋਗਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਅਤੇ ਮੋਹਰੀ ਨਗਰ ਨਿਗਮ ਬਣਾਇਆ ਜਾ ਸਕੇ। ਅਖ਼ੀਰ ਵਿਚ ਉਨ੍ਹਾਂ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਵੋਟ ਪਾਉਣ ਦੀ ਅਪੀਲ ਕੀਤੀ।