ਤਾਜ ਪਬਲਿਕ ਸਕੂਲ ਵਿਖੇ ਮਨੋਰੰਜਕ ਗਤੀਵਿਧੀ ਕਰਵਾਈ
ਤਾਜ ਪਬਲਿਕ ਸਕੂਲ ਵਿਖੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ
Publish Date: Sat, 02 May 2026 04:39 PM (IST)
Updated Date: Sun, 03 May 2026 04:08 AM (IST)
ਅਰਸਦੀਪ ਸੋਨੀ, ਸਾਦਿਕ : ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਸ਼ਨੀਵਾਰ ਨੂੰ ਬੱਚਿਆਂ ਦੀਆਂ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਨਰਸਰੀ ਕਲਾਸ ਤੋਂ ਲੈ ਕੇ ਬਰਾਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਛੋਟੀਆਂ ਕਲਾਸਾਂ ਵੱਲੋਂ ਮਜ਼ਦੂਰ ਦਿਵਸ ਤੇ ਗਤੀਵਿਧੀਆਂ ਕੀਤੀਆਂ ਗਈਆਂ। ਪਹਿਲੀ ਅਤੇ ਦੂਜੀ ਕਲਾਸ ਦੇ ਬੱਚਿਆਂ ਨੇ ਐਨੀਮੇਟਿਡ ਕਾਰਟੂਨਜ ਦੀ ਡਰਾਇੰਗ ਬਣਾਈ। ਤੀਜੀ ਅਤੇ ਚੌਥੀ ਕਲਾਸ ਦੇ ਬੱਚਿਆਂ ਨੇ ਪੰਜਾਬੀ, ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਛੇਵੀਂ ਤੋ ਅੱਠਵੀਂ ਕਲਾਸ ਦੇ ਬੱਚਿਆਂ ਵੱਲੋਂ ਊਰਜਾ ਪ੍ਰਦਾਨ ਕਰਨ ਵਾਲੇ ਡਰਿੰਕਸ ਤਿਆਰ ਕੀਤੇ ਗਏ। ਇਸ ਦੇ ਨਾਲ ਹੀ ਨੌਵੀਂ ਕਲਾਸ ਦੇ ਬੱਚਿਆਂ ਵੱਲੋਂ ਮਜ਼ਦੂਰ ਦਿਵਸ ਤੇ ਭਾਸ਼ਣ ਦਿੱਤਾ ਗਿਆ ਅਤੇ ਲੜਕੀਆਂ ਵੱਲੋਂ ਬੋਰਡ ਸਜਾਵਟ ਕੀਤੇ ਗਏ। ਦਸਵੀਂ ਕਲਾਸ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਫਰੂਟ ਚਾਟ, ਜੂਸ, ਬੇਲਪੁਰੀ, ਆਦਿ ਵੱਖ-ਵੱਖ ਤਰ੍ਹਾਂ ਦੀਆਂ ਆਈਟਮਾਂ ਤਿਆਰ ਕੀਤੀਆਂ ਗਈਆਂ। ਇਸ ਨਾਲ ਬੱਚਿਆਂ ਵਿੱਚ ਘਰੇਲੂ ਕੰਮ ਕਰਨ ਦੀ ਜਾਂਚ ਵੀ ਆਉਂਦੀ ਹੈ। ਇਸ ਸਮੇਂ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ, ਸ. ਜਗਮੀਤ ਸਿੰਘ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ।