ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਿੱਡੂਮਾਨ ਦੇ ਬੱਚਿਆਂ ਨੂੰ ਵਿਸ਼ਵ ਨੌ ਤੰਬਾਕੂ ਦਿਵਸ ਬਾਰੇ ਕੀਤਾ ਜਾਗਰੂਕ
ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਪਿੰਡ ਮਿੱਡੂਮਾਨ ਦੇ ਬੱਚਿਆਂ ਨੂੰ ਵਿਸ਼ਵ ਨੌ ਤੰਬਾਕੂ ਦਿਵਸ ਬਾਰੇ ਕੀਤਾ ਜਾਗਰੂਕ
Publish Date: Sat, 30 May 2026 05:13 PM (IST)
Updated Date: Sat, 30 May 2026 05:17 PM (IST)

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਫਰੀਦਕੋਟ, ਡਾ. ਰਮਨਦੀਪ ਸਿੰਗਲਾ ਤੇ ਨੋਡਲ ਅਫਸਰ-ਕਮ-ਜ਼ਿਲ੍ਹਾ ਤੰਬਾਕੂ ਕੰਟਰੋਲ ਅਫਸਰ, ਡਾ. ਹਿਮਾਂਸ਼ੂ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀਐੱਚਸੀ ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਆਦਰਸ਼ ਸੀਨੀਅਰ ਸਕੈਂਡਰੀ ਸਕੂਲ, ਪਿੰਡ ਮਿੱਡੂਮਾਨ ਦੇ ਸਾਰੇ ਬੱਚਿਆਂ ਨੂੰ ਵਿਸ਼ਵ ਨੌ ਤੰਬਾਕੂ ਦਿਵਸ ਤੇ ਤੰਬਾਕੂ ਮੁਕਤ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਡਾ. ਅਰਸ਼ਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਜਾਂ ਵਿਅਕਤੀਆਂ ਨੂੰ ਸਿਗਰਟ, ਚੱਬਣ ਵਾਲੇ ਤੰਬਾਕੂ ਉਤਪਾਦ ਆਦਿ ਵੇਚਣਾ ਕਾਨੂੰਨੀ ਅਪਰਾਧ ਹੈ ਅਤੇ ਕਿਸੇ ਵੀ ਵਿਦਿਅਕ ਸੰਸਥਾ ਦੀ ਚਾਰ ਦਿਵਾਰੀ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰਟ ਤੇ ਹੋਰ ਤੰਬਾਕੂ ਉਤਪਾਦ ਵੇਚਣ ਵਾਲੇ ਨੂੰ ਸਜ਼ਾ ਅਤੇ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਇਮਾਰਤਾਂ ਨੂੰ ਜਲਦ ਤੋਂ ਜਲਦ ਤੰਬਾਕੂ ਰਹਿਤ ਸੰਸਥਾ ਐਲਾਨਣ ਦੀ ਅਪੀਲ ਕੀਤੀ ਅਤੇ ਇਸ ਮੌਕੇ ਤੇ ਸਾਰੇ ਬੱਚਿਆਂ ਨੂੰ ਤੰਬਾਕੂ ਨਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਸੌਂਹ ਚੁੱਕਣ ਦੀ ਰਸਮ ਵੀ ਕੀਤੀ। ਜਾਣਕਾਰੀ ਦਿੰਦਿਆਂ ਰਜਿੰਦਰ ਕੁਮਾਰ ਬੀ.ਈ.ਈ ਅਤੇ ਗੁਰਮੀਤ ਸਿੰਘ ਸਿਹਤ ਸੁਪਰਵਾਇਜ਼ਰ ਨੇ ਕਿਹਾ ਕਿ ਤੰਬਾਕੂ ਦੀ ਇਸ ਮਾੜੀ ਲਤ ਤੋਂ ਨੌਜਵਾਨਾਂ ਨੂੰ ਦੂਰ ਰੱਖਣਾ ਸਮਾਜਕ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਕੂਲਾਂ, ਕਾਲਜਾਂ ਅਤੇ ਪਿੰਡਾਂ ਨੂੰ ਤੰਬਾਕੂਨੋਸ਼ੀ ਮੁਕਤ ਐਲਾਨਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਸ ਤੰਬਾਕੂ ਕੋਟਪਾ ਐਕਟ 2003 ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਬੱਚਿਆਂ ਵਿਚ ਤੰਬਾਕੂ ਦੇ ਬੁਰੇ ਪ੍ਰਭਾਵ ਅਤੇ ਨੁਕਸਾਨਾਂ ਬਾਰੇ ਵੀ ਜਾਗਰੂਕਤਾ ਕੀਤਾ।ਉਨ੍ਹਾਂ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਅਧੀਨ ਸਕੂਲੀ ਵਿਦਿਅਰਥੀਆਂ,ਨੌਜਵਾਨਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀl ਉਨ੍ਹਾਂ ਨੇ ਦੱਸਿਆ ਕਿ ਤੰਬਾਕੂ ਉਤਪਾਦਾਂ ਦੇ ਪ੍ਰਤੀਬੰਧ, ਨਸ਼ਾ ਮੁਕਤ ਮੁਹਿੰਮ ਅਤੇ ਨੌਜਵਾਨਾਂ ਵਿਚ ਸਕਾਰਾਤਮਕ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ, ਉਨਾਂ ਨੇ ਤੰਬਾਕੂ ਮੁਕਤ ਨੌਜਵਾਨ ਅਭਿਆਨ ਤਹਿਤ ਸਮਾਜਸੇਵੀ ਸੰਸਥਾਵਾਂ,ਪੰਚਾਇਤਾਂ ਅਤੇ ਦੂਸਰੇ ਵਿਭਾਗਾਂ ਦਾ ਸਹਿਯੋਗ ਲੈਣ ਸਬੰਧੀ ਵਿਚਾਰ ਪੇਸ਼ ਕਰਦਿਆਂ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਮੌਕੇ ਇਹਨਾਂ ਦੇ ਨਾਲ ਮਨਜੀਤ ਕੌਰ ਐਲ.ਐਚ.ਵੀ ,ਰਾਜਵੰਤ ਕੌਰ ਫਾਰਮੇਸੀ ਅਫ਼ਸਰ, ਮਨਦੀਪ ਸਿੰਘ ਸਿਹਤ ਵਰਕਰ, ਚਰਨਜੀਤ ਕੌਰ, ਰਮਨਜੀਤ ਕੌਰ, ਪਿੰਕੀ ਰਾਣੀ, ਜਸਮੀਤ ਕੌਰ, ਕਰਮਜੀਤ ਕੌਰ, ਜਸਦੀਪ ਕੌਰ, ਹਰਪ੍ਰੀਤ ਕੌਰ, ਬਲਜੀਤ ਕੌਰ, ਗੁਰਪ੍ਰੀਤ ਸਿੰਘ ਫੌਜੀ ਤੋਂ ਇਲਾਵਾ ਸਕੂਲ ਮੁੱਖੀ ਮੈਡਮ ਸੁਨੀਤਾ ਅਰੋੜਾ ਦੇ ਨਾਲ ਮੈਡਮ ਸ਼ੀਫਾਲੀ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸਨ।