5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ
Publish Date: Tue, 19 May 2026 05:28 PM (IST)
Updated Date: Tue, 19 May 2026 05:30 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਆਮ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਡੈਵੀ ਗੋਇਲ, ਆਈਏਐਸ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਕਿਸਮ ਦਾ ਜਲੂਸ ਕੱਢਣ ਅਤੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਕਿਸੇ ਧਾਰਮਿਕ ਜਲੂਸ/ਸਤਿਸੰਗ/ਬਰਾਤ/ਸ਼ੋਕ ਇਕੱਤਰਤਾ ਉੱਪਰ ਲਾਗੂ ਨਹੀਂ ਹੋਵੇਗਾ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।