ਧਰਮਕੋਟ ਰੈਲੀ 'ਚ ਬੋਲੇ CM ਮਾਨ- ਜੋ ਗਰੰਟੀਆਂ ਲਿਖ ਕੇ ਦਿੱਤੀਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ
ਹਲਕਾ ਧਰਮਕੋਟ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਇਕ ਤਰਫਾ ਮਾਹੌਲ ਬਣ ਰਿਹਾ ਹੈ।
Publish Date: Sat, 21 Mar 2026 01:39 PM (IST)
Updated Date: Sat, 21 Mar 2026 01:57 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਧਰਮਕੋਟ : ਮੋਗਾ ਦੇ ਹਲਕਾ ਧਰਮਕੋਟ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਇਕ ਤਰਫਾ ਮਾਹੌਲ ਬਣ ਰਿਹਾ ਹੈ।
ਰੈਲੀ ਨੂੰ ਸੀਐੱਮ ਭਗਵੰਤ ਮਾਨ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਗਰੰਟੀਆਂ ਲਿਖ ਕੇ ਦਿੱਤੀਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗਰੰਟੀਆਂ ਨੂੰ ਅੱਗੇ ਤੋਰਨ ਲਈ ਹੋਰ ਸਮਾਂ ਪਿਆ। ਸ਼੍ਰੋਮਣੀ ਅਕਾਲੀ ਦਲ 'ਤੇ ਤਨਜ਼ ਕਸਦਿਆਂ ਮਾਨ ਨੇ ਕਿਹਾ ਕਿ ਇਹ ਇਕੱਠ ਦਿਹਾੜੀਦਾਰ ਕਾਮਿਆਂ ਨੂੰ ਇਕੱਠੇ ਕਰ ਕੇ ਕਰ ਰਹੇ ਹਨ, ਪਰ ਤੁਹਾਡਾ ਇਹ ਇਕੱਠ ਦੱਸ ਰਿਹਾ ਕਿ ਤੁਸੀਂ ਆਮ ਆਦਮੀ ਪਾਰਟੀ ਨੂੰ ਕਿੰਨਾ ਪਿਆਰ ਕਰਦੇ ਹੋ। ਸਵਰਗੀ ਕੁਲਦੀਪ ਸਿੰਘ ਢੋਸ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹਲਕੇ ਤੋਂ ਪਹਿਲਾਂ ਮੰਤਰੀ ਤੇ ਵਿਧਾਇਕ ਰਹੇ ਹਨ ਪਰ ਉਨ੍ਹਾਂ ਕੁਝ ਨਹੀਂ ਕੀਤਾ।
ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਧਰਮਕੋਟ ਵਿਖੇ ਸਕੂਲ ਆਫ ਐਮੀਨੈਂਸ ਅਤੇ ਪੰਜਾਹ ਬਿਸਤਰਿਆਂ ਦੇ ਹਸਪਤਾਲ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਹੋਏ ਸਨ।