ਐਡਵੋਕੇਟ ਹਰਦੀਪ ਭੰਗਾਲ ਨੇ ਅਹੁਦਾ ਸੰਭਾਲਿਆ
ਐਡਵੋਕੇਟ ਹਰਦੀਪ ਭੰਗਾਲ ਨੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Publish Date: Sun, 30 Mar 2025 04:29 PM (IST)
Updated Date: Sun, 30 Mar 2025 04:33 PM (IST)
ਐਡਵੋਕੇਟ ਹਰਦੀਪ ਭੰਗਾਲ ਨੇ ਅਹੁਦਾ ਸੰਭਾਲਿਆ
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਐਡਵੋਕੇਟ ਹਰਦੀਪ ਸਿੰਘ ਭੰਗਾਲ ਨੇ ਅੱਜ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਐਡਵੋਕੇਟ ਭੰਗਾਲ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਮੁੱਖ ਮਹਿਮਾਨ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ, ਡਾ. ਬਲਜੀਤ ਕੌਰ ਕੈਬਨਿਟ ਮੰਤਰੀ, ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਹਾਜ਼ਰੀ ’ਚ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਦਾਰੀ ਉਨਾਂ ਨੂੰ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸੇ ਵੀ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸਮਾਰੋਹ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਬਲਕਾਰ ਸਿੰਘ, ਸਕੱਤਰ ਅਨਿਲ ਖੁੰਗਰ, ਯੂਥ ਆਗੂ ਅਭੇ ਸਿੰਘ ਢਿੱਲੋਂ, ਵਨੀਤ ਜਿੰਦਲ ਮੋਟੀ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਕਿਰਨਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਐਡਵੋਕੇਟ ਸੁਰੇਸ਼ ਗਰਗ ਚੇਅਰਮੈਨ ਡੀਏਵੀ ਸਕੂਲ ਗਿੱਦੜਬਾਹਾ, ਸਤਬੀਰ ਸਿੰਘ ਔਲਖ ਪ੍ਰਧਾਨ ਬਾਰ ਐਸੋਸੀਏਸ਼ਨ, ਸੀਨੀਅਰ ਆਗੂ ਰਜੀਵ ਮਿੱਤਲ ਕੌਂਸਲਰ,ਲਾਭ ਸਿੰਘ ਸੰਧੂ ਬਲਾਕ ਪ੍ਰਧਾਨ, ਚੇਅਰਮੈਨ ਜਗਦੇਵ ਸਿੰਘ ਬਾਮ, ਪੀਆਰਟੀਸੀ ਦੇ ਡਾਇਰੈਕਟਰ ਚਰਨਜੀਤ ਸਿੰਘ, ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਰਾਕੇਸ਼ ਪੁਰੀ, ਬਲਜੀਤ ਸਿੰਘ, ਸੁਖਮੰਦਰ ਸਿੰਘ,ਦਵਿੰਦਰ ਸਿੰਘ ਹੰਟੀ, ਨਰਿੰਦਰ ਸਿੰਘ ਭੋਲਾ, ਸਰੂਪ ਸਿੰਘ ਗਿੱਲ, ਗੁਰਚੇਤ ਔਲਖ,ਚੇਅਰਮੈਨ ਸ਼ਮਿੰਦਰ ਸਿੰਘ ਜਗਸੀਰ ਸਿੰਘ ਸਰਪੰਚ ਕੋਟਭਾਈ, ਧਰਮਪਾਲ ਧੰਮੀ ਅਤੇ ਗੁਰਸੇਵਕ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।