ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੇ ਨੂਰਗੜ੍ਹ ਸਟੱਡ ਫ਼ਾਰਮ ਸਿੰਘਾਂਵਾਲਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਦਾ ਸਮੁੱਚੀ ਸ੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਰਾਜਵਿੰਦਰ ਸਿੰਘ ਧਰਮਕੋਟ, ਰਾਜਵੰਤ ਸਿੰਘ ਮਾਹਲਾ, ਰਜਿੰਦਰ ਸਿੰਘ ਡੱਲਾ, ਰਣਵਿੰਦਰ ਸਿੰਘ ਪੱਪੂ ਰਾਮੂਵਾਲਾ, ਬੂਟਾ ਸਿੰਘ ਦੌਲਤਪੁਰਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ, ਸੁਖਹਰਪ੍ਰੀਤ ਸਿੰਘ ਰੋਡੇ ਸ਼੍ਰੋਮਣੀ ਕਮੇਟੀ ਮੈਂਬਰ, ਸ਼ਹਿਰੀ ਪ੍ਰਧਾਨ ਜਗਦੀਸ਼ ਛਾਬੜਾ, ਚਰਨਜੀਤ ਸਿੰਘ ਝੰਡੇਆਣਾ, ਗੋਵਰਧਨ ਪੋਪਲੀ ਆਦਿ ਨੇ ਪੁੱਜਣ ’ਤੇ ਸੁਖਬੀਰ ਸਿੰਘ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਦਾ ਰੁਖ਼ ਸ਼੍ਰੋਮਣੀ ਅਕਾਲੀ ਦਲ ਵੱਲ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਹੁਣੇ ਤੋਂ ਹੀ ਕਮਰਕਸੇ ਤਿਆਰ ਕਰਨੇ ਚਾਹੀਦੇ ਹਨ ਤਾਂ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀ ਆਪ ਸਰਕਾਰ ਨੂੰ ਚੱਲਦਾ ਕਰਕੇ ਸੂਬੇ ਦੀ ਵਾਂਗਡੋਰ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਦਿੱਤੀ ਜਾਵੇ। ਬਾਦਲ ਨੇ ਕਿਹਾ ਕਿ ਸੂਬੇ ਦੀ ਇਹ ਤ੍ਰਾਸਦੀ ਰਹੀ ਹੈ ਕਿ ਪਹਿਲਾਂ ਕਾਂਗਰਸ ਸਰਕਾਰ ਸੂਬੇ ਨੂੰ ਲੁੱਟ ਕੇ ਲੈ ਗਈ ਅਤੇ ਰਹਿੰਦੀ ਖੂੰਹਦੀ ਕਸਰ ਆਪ ਸਰਕਾਰ ਦੇ ਦਿੱਲੀ ਆਕਾਵਾਂ ਨੇ ਕੱਢ ਦਿੱਤੀ ਜਿਨ੍ਹਾਂ ਨੇ ਸੂਬੇ ਨੂੰ ਰੱਜਕੇ ਲੁੱਟਿਆ ਅਤੇ ਕੁੱਟਿਆ। ਬਾਦਲ ਨੇ ਆਪਣੇ ਵਰਕਰਾਂ ਅਤੇ ਆਗੂਆਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਇਕ ਜੁੱਟ ਹੋ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਨਾਲ ਹੀ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਨ ਲਈ ਮੋਗਾ ਵਿਖੇ 22 ਮਾਰਚ ਦੀ ਪੰਜਾਬ ਬਚਾਓ ਰੈਲੀ ਵਿਚ ਹੁੰਮਹੁਮਾ ਕੇ ਪੁੱਜਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਉਨ੍ਹਾਂ ਦੇ ਸਟੱਡ ਫ਼ਾਰਮ ’ਤੇ ਪੁੱਜਣ ’ਤੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿਹਾ ਕਿ 22 ਮਾਰਚ ਦੀ ਪੰਜਾਬ ਬਚਾਓ ਰੈਲੀ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਇਹ ਰੈਲੀ ਇਤਿਹਾਸਕ ਰੈਲੀ ਹੋਣ ਦੇ ਨਾਲ ਆਪ ਸਰਕਾਰ ਦਾ ਪਤਨ ਅਤੇ ਅਤੇ ਸਾਲ 2027 ਦੀਆਂ ਚੋਣਾਂ ਦਾ ਵੀ ਮੁੱਢ ਬੰਨ੍ਹੇਗੀ। ਇਸ ਮੌਕੇ ਕਾਂਗਰਸ ਇੰਟਕ ਦੇ ਸੂਬਾ ਆਗੂ ਰਹੇ ਐਡਵੋਕੇਟ ਵਿਜੇ ਧੀਰ ਅਤੇ ਮਿੱਡਡੇਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਅਨੇਕਾਂ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਪਾਰਟੀ ਵਿਚ ਸ਼ਾਮਲ ਹੋਣ ਲਈ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦੇਵੇਗੀ। ਇਸ ਮੌਕੇ ਗੁਰਬਿੰਦ ਸਿੰਘ ਸਿੰਘਾਂਵਾਲਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਰਵਦੀਪ ਸਿੰਘ ਦਾਰਾਪੁਰ, ਬਿਪਨਪਾਲ ਸਿੰਘ ਖੋਸਾ ਅਤੇ ਨਰਿੰਦਰ ਸਿੰਘ ਬੁੱਕਣਵਾਲਾ ਚਾਰੇ ਸਰਕਲ ਪ੍ਰਧਾਨ, ਜਰਨੈਲ ਸਿੰਘ ਦੁੱਨੇਕੇ ਸਾਬਕਾ ਡਿਪਟੀ ਮੇਅਰ, ਨਰਿੰਦਰ ਸਹਾਰਨ, ਜਸਪ੍ਰੀਤ ਸਿੰਘ ਮਾਹਲਾ, ਪਵਨਦੀਪ ਸਿੰਘ ਘੱਲ ਕਲਾਂ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਸੁਖਦੇਵ ਸਿੰਘ ਬਿੱਲੂ ਚੜਿੱਕ, ਤਨਜੀਤ ਸਿੰਘ ਤਾਰੇ ਵਾਲਾ, ਪਰਮਿੰਦਰ ਸਿੰਘ ਸਫ਼ਰੀ ਸਾਬਕਾ ਕੌਂਸਲਰ, ਪਰਮਜੀਤ ਸਿੰਘ ਨੈਸਲੇ ਆਦਿ ਹਾਜ਼ਰ ਸਨ।