ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਨੌਜਵਾਨ ਖ਼ਿਲਾਫ਼ ਕੇਸ
ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਕੇਸ
Publish Date: Tue, 28 Apr 2026 04:25 PM (IST)
Updated Date: Wed, 29 Apr 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਦਰ ਪੁਲਸ ਨੇ ਇੱਕ ਨੌਜਵਾਨ ਖ਼ਿਲਾਫ਼ ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਦੇ ਅਨੁਸਾਰ ਗਸ਼ਤ ਦੌਰਾਨ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮਦਾ ਮਿਲਿਆ, ਜਿਸਨੂੰ ਰੋਕ ਕੇ ਜਾਂਚ ਲਈ ਹਸਪਤਾਲ ਭੇਜਿਆ ਗਿਆ। ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਉਸਦੇ ਖ਼ਿਲਾਫ਼ ਕਾਰਵਾਈ ਕੀਤੀ ਗਈ। ਮੁਲਜ਼ਮ ਗੁਰਜੰਟ ਸਿੰਘ ਉਰਫ਼ ਕਰਨ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ।