ਕਿਸਾਨਾਂ ਨੂੰ ਹਰ ਮਦਦ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
Publish Date: Fri, 03 Apr 2026 05:08 PM (IST)
Updated Date: Fri, 03 Apr 2026 05:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਤਹਿਸੀਲਦਾਰ ਰੁਪਿੰਦਰ ਕੌਰ, ਪਟਵਾਰੀ ਪਰਮਿੰਦਰ ਸਿੰਘ, ਅਮਨਦੀਪ ਅਮਨਾ, ਰਾਜਾ ਸਿੰਘ ਚੰਨੂੰ, ਕਿਰਨਪਾਲ ਸਿੰਘ, ਜਸਕਰਨ ਸਿੰਘ ਜੱਸਾ, ਗੁਰਜੀਤ ਸਿੰਘ, ਡਾ.ਬਲਜਿੰਦਰ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ।