ਅਕਾਲੀ ਦਲ ਦੀ 'ਪੰਜਾਬ ਬਚਾਓ' ਮੁਹਿੰਮ: ਬਾਘਾਪੁਰਾਣਾ ਰੈਲੀ 'ਚ ਪਹੁੰਚੇ ਸੁਖਬੀਰ ਬਾਦਲ; ਬਿਕਰਮ ਮਜੀਠੀਆ ਨੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਨੂੰ ਲਿਆ ਲੰਮੇ ਹੱਥੀਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿੱਢੀ ਗਈ 'ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ' ਮੁਹਿੰਮ ਤਹਿਤ ਅੱਜ ਮੋਗਾ ਦੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਵਿਖੇ ਇੱਕ ਵਿਸ਼ਾਲ ਹਲਕਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਹਨ।
Publish Date: Thu, 12 Mar 2026 01:11 PM (IST)
Updated Date: Thu, 12 Mar 2026 01:13 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਬਾਘਾਪੁਰਾਣਾ (ਮੋਗਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿੱਢੀ ਗਈ 'ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ' ਮੁਹਿੰਮ ਤਹਿਤ ਅੱਜ ਮੋਗਾ ਦੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਵਿਖੇ ਇੱਕ ਵਿਸ਼ਾਲ ਹਲਕਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਹਨ।
ਰੈਲੀ ਦੀ ਸ਼ੁਰੂਆਤ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਟੇਜ ਤੋਂ ਵਰਕਰਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਮਜੀਠੀਆ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਵਿਰੋਧੀ ਧਿਰਾਂ 'ਤੇ ਤਿੱਖੇ ਹਮਲੇ ਕੀਤੇ। ਰੈਲੀ ਵਿੱਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਪਹੁੰਚੇ ਹੋਏ ਹਨ, ਜਿਸ ਕਾਰਨ ਬਾਘਾਪੁਰਾਣਾ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ।