ਆਂਗਣਵਾੜੀ ਮੁਲਾਜ਼ਮਾਂ ਨੇ ਵਿਧਾਇਕ ਦੇ ਘਰ ਦੇ ਸਾਹਮਣੇ ਦਿੱਤਾ ਧਰਨਾ
ਆਲ ਪੰਜਾਬ ਆਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਵੱਲੋਂ ਹਲਕਾ ਵਿਧਾਇਕ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ
Publish Date: Mon, 04 May 2026 04:08 PM (IST)
Updated Date: Mon, 04 May 2026 04:11 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਦੇ ਘਰ ਦੇ ਸਾਹਮਣੇ ਬਲਾਕ ਪ੍ਰਧਾਨ ਸ੍ਰੀਮਤੀ ਸ਼ਿੰਦਰ ਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇ। ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਕੰਮ ਲੈਣ ਵਾਸਤੇ ਆਂਗਣਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਕਰਾਉਣੇ ਜਿਵੇਂ ਜਨਗਣਨਾ,ਆਰਥਿਕ ਸਰਵੇ, ਡਰੱਗ ਸਰਵੇ ਆਦਿ ਬੰਦ ਕੀਤੇ ਜਾਣ ਆਂਗਣਵਾੜੀ ਕੇਂਦਰਾਂ ਦੇ ਵਿੱਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ | ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚੇ ਵਾਪਸ ਆਂਗਣਵਾੜੀਆਂ ਵਿੱਚ ਭੇਜੇ ਜਾਣ ਐਨਜੀਓ ਨੂੰ ਦਿੱਤੇ ਬਲਾਕਾਂ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕੇ ਨੂੰ ਲਾਗੂ ਕੀਤਾ ਜਾਵੇ ਇਸ ਧਰਨੇ ਨੂੰ ਨਰਿੰਦਰ ਕੌਰ, ਵੀਰਪਾਲ ਕੌਰ ਸੰਦੀਪ ਕੌਰ ਬਲਜਿੰਦਰ ਕੌਰ ਮਲਕੀਤ ਕੌਰ ਸਰਬਜੀਤ ਕੌਰ ਪਰਮਜੀਤ ਕੌਰ ਇੰਦਰਪਾਲ ਕੌਰ ਕੁਲਵਿੰਦਰ ਕੌਰ ਸੁਖਵਿੰਦਰ ਕੌਰ ਤਜਿੰਦਰ ਕੌਰ ਮਨਜੀਤ ਕੌਰ ਚਰਨਜੀਤ ਕੌਰ ਕਿਰਨਪਾਲ ਕੌਰ ਆਦਿ ਆਗੂਆਂ ਨੇ ਸੰਬੋਧਨ ਕੀਤਾ।