ਵਿਧਾਇਕਾਂ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ 4 ਨੂੰ : ਯੂਨੀਅਨ
ਆਲ ਪੰਜਾਬ ਆਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿਧਾਇਕਾਂ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ 04 ਨੂੰ
Publish Date: Wed, 29 Apr 2026 03:30 PM (IST)
Updated Date: Wed, 29 Apr 2026 03:34 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਬਲਾਕ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ 4/5/2026 ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਦੇ ਸਾਹਮਣੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਰੋਸ ਪ੍ਰਦਰਸ਼ਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵੱਲੋਂ ਉਲੀਕੀ ਗਈ ਸੰਘਰਸ਼ ਦੀ ਰੂਪਰੇਖਾ ਦੇ ਅਧੀਨ ਕੀਤੇ ਜਾ ਰਹੇ ਹਨ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕਰੇ, ਆਂਗਣਵਾੜੀ ਕੇਂਦਰਾਂ ਵਿੱਚੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀਆਂ ’ਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਜੋ ਪਿਛਲੇ ਸਮੇਂ ’ਚ ਖਰੀਦੇ ਗਏ ਹਨ ਪਰੰਤੂ ਆਂਗਣਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਜਾ ਰਹੇ, ਆਂਗਣਵਾੜੀ ਵਰਕਰਾਂ ਨੂੰ ਮਾਵਾ ਧੀਆਂ ਸਤਿਕਾਰਯੋਗ ਯੋਜਨਾ ’ਚ ਕੰਮ ਕਰਨ ਬਦਲੇ 200 ਰੁਪਿਆ ਵਰਕਰ ਅਤੇ 100 ਰੁਪਿਆ ਹੈਲਪਰ ਦਿੱਤਾ ਜਾਵੇ। ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ ਜਿਵੇਂ ਆਰਥਿਕ ਜਨਗਣਨਾ, ਡਰੱਗ ਜਨ ਗਨ ਅਤੇ ਮੁੱਖ ਜਨਗਣਨਾ ਆਦਿ, ਐਨਜੀਓ ਅਧੀਨ ਚੱਲ ਰਹੇ ਤੇ ਬਲਾਕਾਂ ਨੂੰ ਵਾਪਸ ਲੈਣ ਦਾ ਹੋ ਚੁੱਕਿਆ ਨੋਟੀਫਿਕੇਸ਼ਨ ਲਾਗੂ ਕੀਤਾ ਜਾਵੇ।