ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਦਾ ਦਫ਼ਤਰ ਘੇਰਿਆ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗਿੱਦੜਬਾਹਾ ਵੱਲੋਂ ਹਲਕਾ ਵਿਧਾਇਕ ਦੇ ਦਫਤਰ ਬਾਹਰ ਧਰਨਾ
Publish Date: Sat, 09 May 2026 04:40 PM (IST)
Updated Date: Sat, 09 May 2026 04:42 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗਿੱਦੜਬਾਹਾ ਵੱਲੋਂ ਪ੍ਰਧਾਨ ਜਸਵਿੰਦਰ ਕੌਰ ਬੱਬੂ ਦੀ ਅਗਵਾਈ ਵਿੱਚ ਆਪਣੀਆਂ ਹੱਕੀ ਮੰਗਾਂ ਪੰਜਾਬ ਸਰਕਾਰ ਤੋਂ ਮਨਵਾਉਣ ਲਈ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨਾਂ ਨੇ ਆਪਣਾ ਮੰਗ ਪੱਤਰ ਮੁੱਖ ਮੰਤਰੀ ਦੇ ਨਾਂ ਤੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਕੌਰ ਬੱਬੂ ਪ੍ਰਧਾਨ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਆਪਣੀਆਂ ਹੱਕੀ ਮੰਗਾਂ ਜੋ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਜਿਨਾਂ ਦਾ ਕੋਈ ਹੱਲ ਸਰਕਾਰ ਨੇ ਨਹੀਂ ਕੀਤਾ। ਇਸ ਦੇ ਰੋਸ ਵਜੋਂ ਹਰੇਕ ਵਿਧਾਇਕ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਵੱਲੋਂ ਆਂਗਣਵਾੜੀ ਵਰਕਰ, ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ਤੇ ਉਹਨਾਂ ਦਾ ਮਾਣ ਭੱਤਾ ਦੁੱਗਣਾ ਕਰ ਦਿੱਤਾ ਜਾਵੇਗਾ ਪ੍ਰੰਤੂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਹਾਲੇ ਤੱਕ ਮਾਣ ਭੱਤਾ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਆਂਗਣਵਾੜੀ ਵਰਕਰਾਂ ਅਤੇ ਹੈਲਪਰ ਸਮਾਰਟ ਫੋਨ ਤੋਂ ਬਿਨਾਂ ਪੋਸ਼ਣ ਟਰੈਕਰ ਐਪ ਤੇ ਕੰਮ ਲਿਆ ਜਾ ਰਿਹਾ ਹੈ। ਇਸ ਲਈ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮੋਬਾਇਲ ਭੱਤਾ 2000 ਸਾਲਨਾ ਦਿੱਤਾ ਜਾ ਰਿਹਾ ਹੈ ਜੋ ਬਹੁਤ ਹੀ ਘੱਟ ਹੈ, ਉਸ ਵਿੱਚ ਵਾਧਾ ਕੀਤਾ ਜਾਵੇ, ਮਾਵਾਂ ਧੀਆਂ ਸਤਿਕਾਰ ਯੋਜਨਾ ਵਿੱਚ ਆਂਗਣਵਾੜੀ ਵਰਕਰਾਂ ਨੂੰ ਆਪਣੇ ਪਰਸਨਲ ਫੋਨਾਂ ਤੋਂ ਕੰਮ ਕਰਨ ਲਈ ਕਿਹਾ ਜਾ ਰਿਹਾ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਨੂੰ ਕੰਮ ਦੇ ਬਦਲੇ ਪ੍ਰਤੀ ਲਾਭਪਾਤਰੀ 200 ਰੁਪਏ ਅਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਐਨਜੀਓ ਅਧੀਨ ਚੱਲ ਰਹੇ ਤਿੰਨ ਬਲਾਕ ਬਠਿੰਡਾ, ਤਰਸਿੱਕਾ, ਸਿਧਵਾ ਬੇਟ ਵਾਪਸ ਲੈਣ ਦਾ ਨੋਟੀਫਿਕੇਸ਼ਨ ਹੋ ਚੁੱਕਿਆ ਹੈ, ਉਸ ਨੂੰ ਤੁਰੰਤ ਲਾਗੂ ਕੀਤਾ ਜਾਵੇ। ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਕੇਂਦਰ ਵਿੱਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਇਸ ਮੌਕੇ ਤੇ ਇਕਬਾਲ ਕੌਰ ਕੈਸ਼ੀਅਰ, ਗਗਨਦੀਪ ਕੌਰ ਜਰਨਲ ਸਕੱਤਰ, ਜਸਵੀਰ ਕੌਰ ਭਲਾਈਆਣਾ, ਪਾਲ ਕੌਰ ਭਲਾਈਆਣਾ, ਪਰਮਜੀਤ ਕੌਰ ਸੁਖਪਾਲ ਕੌਰ ਰਾਣੀ, ਵਰਿੰਦਰ ਪਾਲ ਕੌਰ, ਮੀਨਾ ਕੌਰ, ਸਵਿੰਦਰ ਕੌਰ, ਹਰਵਿੰਦਰ ਕੌਰ, ਨਿਰਮਲ ਕੌਰ, ਸੁਰਜੀਤ ਕੌਰ, ਰਮਨਦੀਪ ਕੌਰ, ਹਰਪ੍ਰੀਤ ਕੌਰ, ਹਰਮੇਸ਼ ਕੁਮਾਰ, ਬਲਵਿੰਦਰ ਕੌਰ, ਰਾਜ ਰਾਣੀ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ ਛੱਤੇਆਣਾ, ਆਕਾਸ਼ਦੀਪ ਕੌਰ, ਕਿਰਨਪਾਲ ਕੌਰ, ਕਮਲਪ੍ਰੀਤ ਕੌਰ, ਬਲਵੰਤ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਅਤੇ ਹੈਲਪਰ ਹਾਜ਼ਰ ਸਨ।