ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਨੂੰ ਅੱਗ ਬੁਝਾਉਣ ਵਾਲਾ ਅਧੁਨਿਕ ਟੈਂਕਰ ਸੌਂਪਿਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਨੂੰ ਪਿੰਡ ਵਾਸੀਆਂ ਦੀ ਸੁਰੱਖਿਆ ਲਈ ਅੱਗ ਬੁਝਾਉਣ ਵਾਲਾ ਅਧੁਨਿਕ ਟੈਂਕਰ ਸੌਂਪਿਆ ਅਤੇ ਧੰਨ-ਧੰਨ ਬਾਬਾ ਰਾਮਾ ਸੇਵਾ ਸੁਸਾਇਟੀ ਨੂੰ ਇਕ ਹਜ਼ਾਰ ਲੀਟਰ ਪਾਣੀ ਵਾਲੀ ਟੈਂਕੀ ਭੇਂਟ ਕੀਤੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪਾਣੀ ਇੱਕ ਅਨਮੋਲ ਕੁਦਰਤੀ ਸਰੋਤ ਹੈ ਅਤੇ ਅਸੀਂ ਇਸਦੀ ਬੇਲੋੜੀ ਦੁਰਵਰਤੋਂ ਕਰਕੇ ਇਸਦੀ ਮਾਤਰਾ ਨੂੰ ਦਿਨ ਪ੍ਰਤੀ ਦਿਨ ਘਟਾ ਰਹੇ ਹਾਂ ਅਤੇ ਮੌਜੂਦਾ ਸਮੇਂ ਵਿਚ ਧਰਤੀ ਹੇਠਲੇ ਪਾਣੀ ਦੀ ਮੌਜੂਦਗੀ ਦਿਨ ਪ੍ਰਤੀ ਦਿਨ ਘੱਟਦੀ ਜਾ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਪਾਣੀ ਦੀ ਦੁਰਵਰਤੋਂ ਨੂੰ ਰੋਕਣਾ ਚਾਹੀਦਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਖੇਤੀਬਾੜੀ, ਬਿਜਲੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿਚ ਵਿਕਾਸ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿਚ ਕਈ ਵੱਡੇ ਇਤਿਹਾਸਕ ਫ਼ੈਸਲੇ ਲਏ ਗਏ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਲੋਕਾਂ ਨੂੰ 600 ਯੂਨਿਟ ਬਿਜਲੀ ਮਾਫ਼ ਕੀਤੀ ਗਈ ਹੈ ਅਤੇ 90 ਫ਼ੀਸਦੀ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ। 60,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ਼ ਐਮੀਨੈਂਸ’ ਬਣਾਏ ਗਏ ਹਨ। ਕਰੀਬ 1000 ਤੋਂ ਜ਼ਿਆਦਾ ਆਮ ਆਦਮੀ ਕਲੀਨਿਕ ਸ਼ਪਲਤਾਪੂਰਵਕ ਚੱਲ ਰਹੇ ਹਨ ਅਤੇ ਹੋਰ ਕੋਈ ਲੋਕਪੱਖੀ ਇਤਿਹਾਸਕ ਫ਼ੈਸਲੇ ਲਏ ਗਏ ਹਨ। ਇਸ ਮੌਕੇ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਅਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।