ਵਿਦਿਆਰਥਣ ਅਮ੍ਰੀਤ ਕੌਰ ਪੰਜਾਬ ਭਰ ’ਚੋਂ ਤੀਜੇ ਸਥਾਨ ’ਤੇ ਰਹੀ
ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਅਮ੍ਰੀਤ ਕੌਰ ਪੰਜਾਬ ਭਰ ’ਚੋਂ ਤੀਜੇ ਨੰਬਰ ’ਤੇ
Publish Date: Tue, 24 Feb 2026 06:14 PM (IST)
Updated Date: Tue, 24 Feb 2026 06:16 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਕਲਾਸ ਦੂਸਰੀ ਦੀ ਵਿਦਿਆਰਥਣ ਅਮ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਆਪਣੀ ਕਠਿਨ ਮਿਹਨਤ ਅਤੇ ਲਗਨ ਨਾਲ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਸਨੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ’ਚ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ। ਇਸ ਉਪਲਬਧੀ ਨਾਲ ਸਕੂਲ ’ਚ ਖੁਸ਼ੀ ਦਾ ਮਾਹੌਲ ਬਣ ਗਿਆ। ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕ ਵਰਗ ਨੇ ਅਮ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਸਦੀ ਨਿਰੰਤਰ ਮਿਹਨਤ, ਅਟੱਲ ਵਿਸ਼ਵਾਸ ਅਤੇ ਧਾਰਮਿਕ ਵਿਸ਼ਿਆਂ ਪ੍ਰਤੀ ਗਹਿਰੀ ਰੁਚੀ ਦਾ ਨਤੀਜਾ ਹੈ। ਸਕੂਲ ਪ੍ਰਬੰਧਨ ਨੇ ਦੱਸਿਆ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਮੁੱਲਾਂ ਨਾਲ ਜੋੜਨਾ ਸੰਸਥਾ ਦਾ ਮੁੱਖ ਉਦੇਸ਼ ਹੈ। ਅਮ੍ਰੀਤ ਕੌਰ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ। ਮਾਪਿਆਂ ਨੇ ਵੀ ਆਪਣੀ ਧੀ ਦੀ ਇਸ ਸਫਲਤਾ ’ਤੇ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਮੈਡਮ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ ਅਤੇ ਪ੍ਰਿੰਸੀਪਲ ਜਯੋਤੀ ਗੂੰਬਰ ਨੇ ਅਮ੍ਰੀਤ ਕੌਰ ਨੂੰ ਉਜਲੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।