ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਲਾਨਾ ਸਮਾਗਮ
ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਸਲਾਨਾ ਸਮਾਗਮ ਕਰਵਾਇਆ
Publish Date: Sun, 03 May 2026 05:42 PM (IST)
Updated Date: Mon, 04 May 2026 04:09 AM (IST)
ਜਗਸੀਰ ਸਿੰਘ ਛੱਤਿਆਣਾ, ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਗਿੱਦੜਬਾਹਾ : ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਗਿੱਦੜਬਾਹਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਪ੍ਰਿੰਸੀਪਲ ਗੁਰਮੇਲ ਸਿੰਘ ਨੇ ਸਵ ਪ੍ਰਕਾਸ਼ ਸਿੰਘ ਬਾਦਲ, ਬੀਬੀ ਸੁਰਿੰਦਰ ਕੌਰ ਬਾਦਲ ਨੂੰ ਯਾਦ ਕਰਦਿਆਂ ਅਤੇ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਲਜ ਇਨ੍ਹਾਂ ਦੇ ਸੁਪਨਿਆਂ ਅਤੇ ਮਿਹਨਤ ਸਦਕਾ ਇੰਨੀ ਤਰੱਕੀ ਕਰ ਰਿਹਾ ਹੈ, ਨਾਲ ਹੀ ਉਨ੍ਹਾਂ ਵਿਦਿਅਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਉਪਰੰਤ ਸੱਭਿਆਚਾਰਕ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਵੱਲੋ ਗਿੱਧਾ, ਭੰਗੜਾ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਰਸ਼ਦੀਪ ਨੂੰ ਮਿਸ ਫਰੈਸ਼ਰ ਅਤੇ ਗੁਰਸੇਵਕ ਸਿੰਘ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ, ਜਦਕਿ ਅਸਮਤ ਨੂੰ ਮਿਸ ਫੇਅਰਵੈੱਲ ਤੇ ਮੋਹਿਤ ਨੂੰ ਮਿਸਟਰ ਫੇਅਰਵੈਲ ਚੁਣਿਆ ਗਿਆ। ਪ੍ਰੋਗਰਾਮ ਦੇ ਅੰਤ ਵਿਚ ਪ੍ਰੋਫ਼ੈਸਰ ਡਾ. ਸੁਨੀਤਾ ਗੋਇਲ ਵੱਲੋ ਸਭ ਦਾ ਧੰਨਵਾਦ ਕੀਤਾ ਗਿਆ। ਇਹ ਪ੍ਰੋਗਰਾਮ ਇੰਚਾਰਜ ਅਮਨਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।