ਨੈਸ਼ਨਲ ਲੋਕ ਅਦਾਲਤ ’ਚ ਲਗਭਗ 37350 ਕੇਸਾਂ ਦਾ ਨਿਪਟਾਰਾ
ਨੈਸ਼ਨਲ ਲੋਕ ਅਦਾਲਤ ’ਚ ਲਗਭਗ 37350 ਕੇਸਾਂ ਦਾ ਨਿਪਟਾਰਾ
Publish Date: Sat, 09 May 2026 04:46 PM (IST)
Updated Date: Sat, 09 May 2026 04:48 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮਾਣਯੋਗ ਚੀਫ ਜਸਟਿਸ ਸੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੌਂਸਲਾ ਅਫਜਾਈ ਅਤੇ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ, ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿਚ 8 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ 4 ਬੈਂਚ ਸਬ ਡਵੀਜਨ ਮਲੋਟ ਅਤੇ 2 ਬੈਂਚ ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ। ਇਸ ਲੋਕ ਅਦਾਲਤ ’ਚ ਵਾਟਰ ਸਪਲਾਈ ਸੀਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨਆਈ ਐਕਟ ਅਤੇ ਕੈਂਸਲੇਸ਼ਨ, ਐੱਫਆਈਆਰ ਆਦਿ ਕੇਸਾਂ ਦੀ ਸੁਣਵਾਈ ਕ੍ਰਮਵਾਰ ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ: ਗਰੀਸ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਿਵੀਜਨ), ਮਿਸ: ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਿਸ: ਰਾਜਬੀਰ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਅਸਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਚਰਨਜੀਤ ਅਰੋੜਾ, ਚੇਅਰਮੈਨ, ਜਨ-ਉਪਯੋਗੀ ਸੇਵਾਵਾਂ; ਸ੍ਰੀ ਮੁਕਤਸਰ ਸਾਹਿਬ, ਮਹਿੰਦਰ ਪ੍ਰਤਾਪ ਸਿੰਘ ਲਿਬੜਾ, ਸਿਵਲ ਜੱਜ (ਜੂਨੀਅਰ ਡਵੀਜਨ); ਅੰਸ਼ੁਮਨ ਸਿਆਗ, ਸਿਵਲ ਜੱਜ (ਜੂਨੀਅਰ ਡਵੀਜਨ); ਮਿਸ: ਅਕਾਸਿਤਾ, ਸਿਵਲ ਜੱਜ (ਜੂਨੀਅਰ ਡਵੀਜਨ), ਆਦਿੱਤਿਆ ਚੋਪੜਾ, ਸਿਵਲ ਜੱਜ (ਜੂਨੀਅਰ ਡਵੀਜਨ), ਮਲੋਟ, ਅਤੇ ਗੌਰਵ ਮਿੱਤਲ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਅਤੇ ਮਿਸ ਕਿਰਨਦੀਪ ਕੌਰ, ਗਿੱਦੜਬਾਹਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਵੱਲੋ ਕੀਤੀ ਗਈ। ਇਸ ਲੋਕ ਅਦਾਲਤ ਵਿਚ ਕੁੱਲ 37370 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ ਲਗਭਗ 37350 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਸਾਲ 2026 ਦੀ ਤੀਜੀ ਲੋਕ ਅਦਾਲਤ ਮਿਤੀ 12.09.2026 ਨੂੰ ਲਗਾਈ ਜਾਵੇਗੀ।