ਲੁੱਟਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀ ਕਾਬੂ
ਫਰੀਦਕੋਟ ਪੁਲਿਸ ਵੱਲੋ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਕਾਬੂ
Publish Date: Wed, 13 May 2026 04:45 PM (IST)
Updated Date: Thu, 14 May 2026 04:01 AM (IST)

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਸਮੇਂ ਸਿਰ ਨਾਕਾਮ ਕਰਦਿਆ ਤੇਜਧਾਰ ਹਥਿਆਰਾਂ ਦੀ ਨੋਕ ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 05 ਮੈਬਰਾ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਸ ਕਾਰਵਾਈ ਨੂੰ ਸੰਜੀਵ ਕੁਮਾਰ ਡੀ.ਐਸ.ਪੀ (ਸਬ ਡਵੀਜਨ) ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਿਟੀ ਕੋਟਕਪੂਰਾ ਦੀਆ ਪੁਲਿਸ ਟੀਮਾਂ ਵੱਲੋਂ ਸਫਲਤਾਪੂਰਵਕ ਅੰਜਾਮ ਦਿੱਤਾ ਗਿਆ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਸੰਦੀਪ ਸਿੰਘ ਉਰਫ ਸਿੱਪੂ (ਵਾਸੀ ਜੈਤੋ ਰੋਡ, ਕੋਟਕਪੂਰਾ), ਭਿੰਦਰ ਸਿੰਘ (ਵਾਸੀ ਜੈਤੋ ਰੋਡ, ਕੋਟਕਪੂਰਾ), ਅਮਨਦੀਪ ਸਿੰਘ ਉਰਫ ਕਾਕਾ (ਵਾਸੀ ਜੈਤੋ ਰੋਡ, ਕੋਟਕਪੂਰਾ), ਅਕਾਸ਼ ਉਰਫ ਗਿੱਲ (ਵਾਸੀ ਜੀਵਨ ਨਗਰ, ਕੋਟਕਪੂਰਾ) ਅਤੇ ਕਰਨਦੀਪ ਸਿੰਘ ਉਰਫ ਕੁੱਲੂ (ਵਾਸੀ ਦੇਵੀਵਾਲਾ ਰੋਡ, ਕੋਟਕਪੂਰਾ) ਵਜੋ ਹੋਈ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ ਮੌਕੇ ਪਰ 01 ਲੋਹੇ ਦੀ ਪਾਈਪ, 01 ਕ੍ਰਿਪਾਨ, 01 ਦਾਤ, 01 ਲੋਹੇ ਦਾ ਖੰਡਾ, 01 ਲੱਕੜ ਦਾ ਬੇਸਬਾਲ ਬਰਾਮਦ ਕੀਤਾ ਗਿਆ ਹੈ। ਕਾਰਵਾਈ ਦੇ ਵੇਰਵਿਆ ਮੁਤਾਬਿਕ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਏਰੀਆ ਵਿੱਚ ਮੌਜੂਦ ਸੀ ਤਾ ਉਹਨਾ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਇਹ ਸਾਰੇ ਵਿਅਕਤੀ ਜੁਰਮ ਕਰਨ ਦੇ ਆਦੀ ਹਨ, ਜੋ ਸੜਕ ਪਰ ਜਾਦੇ ਰਾਹਗੀਰਾਂ ਪਾਸੋ ਪੈਸੇ, ਮੋਬਾਇਲ ਫੋਨ ਅਤੇ ਮੋਟਰਸਾਈਕਲਾ ਦੀ ਲੁੱਟ ਖੋਹਾ ਦੀਆਂ ਵਾਰਦਾਤਾ ਕਰਦੇ ਹਨ ਅਤੇ ਜੋ ਜੈਤੋ ਰੋਡ ਬਾਈਪਾਸ ਲਿੰਕ ਰੋਡ ਕੋਟਕਪੂਰਾ ਪਾਸ ਲੁਕ ਛਿਪ ਕੇ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਹਨਾ ਪਾਸੋ ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ ਮੌਕੇ ਪਰ 01 ਲੋਹੇ ਦੀ ਪਾਈਪ, 01 ਕ੍ਰਿਪਾਨ, 01 ਦਾਤ, 01 ਲੋਹੇ ਦਾ ਖੰਡਾ ਅਤੇ 01 ਲੱਕੜ ਦਾ ਬੇਸਬਾਲ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਗ੍ਰਿਫਤਾਰ ਦੋਸ਼ੀਆ ਖਿਲਾਫ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 08 ਮੁਕੱਦਮੇ ਦਰਜ ਹਨ।