32 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
32 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
Publish Date: Tue, 28 Apr 2026 04:04 PM (IST)
Updated Date: Wed, 29 Apr 2026 04:02 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਫਰੀਦਕੋਟ : ਥਾਣਾ ਸਿਟੀ-2 ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਸ ਸੂਤਰਾਂ ਅਨੁਸਾਰ ਪੁਲਸ ਪਾਰਟੀ ਬਾਜੀਗਰ ਬਸਤੀ ਨੇੜੇ ਗਸ਼ਤ ਕਰ ਰਹੀ ਸੀ, ਜਦੋਂ ਇੱਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ ਪਾਬੰਦੀਸ਼ੁਦਾ 32 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ ਨੂੰ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।