ਆਸ਼ਾ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਅਨੋਖਾ ਪ੍ਰਦਰਸ਼ਨ
ਆਸ਼ਾ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਨੋਖਾ ਪ੍ਰਦਰਸ਼ਨ
Publish Date: Tue, 19 May 2026 07:33 PM (IST)
Updated Date: Tue, 19 May 2026 07:34 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਤਿੱਖੀ ਧੁੱਪ ’ਚ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਸ਼ਾ ਵਰਕਰਾਂ ਵੱਲੋਂ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਪੰਜਾਬ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ’ਚ ਮੁਕਤੇ ਮੀਨਾਰ ਵਿਖੇ ਇਕੱਤਰਤਾ ਹੋਈ। ਇਸ ਉਪਰੰਤ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਦੇ ਗੇਟ ਅੱਗੇ ਪਹੁੰਚ ਕੇ ਸੜਕ ਤੱਕ ਮਨੁੱਖੀ ਚੇਨ ਬਣਾ ਕੇ ਅਨੋਖਾ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼ਿੰਦਰਪਾਲ ਕੌਰ ਬਾਲਿਆਂਵਾਲੀ, ਜ਼ਿਲ੍ਹਾ ਕਮੇਟੀ ਮੈਂਬਰ ਜਗਤਾਰ ਕੌਰ, ਸੂਬਾ ਕਮੇਟੀ ਮੈਂਬਰ ਸਰਬਜੀਤ ਕੌਰ, ਮੰਜੂ ਰਾਣੀ, ਹਰਵਿੰਦਰਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਆਸ਼ਾ ਵਰਕਰਾਂ ਮੌਜੂਦ ਸਨ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਨੇ ਪਹੁੰਚ ਕੇ ਯੂਨੀਅਨ ਆਗੂਆਂ ਤੋਂ ਮੁੱਖ ਮੰਤਰੀ ਪੰਜਾਬ, ਸਿਹਤ ਮੰਤਰੀ ਪੰਜਾਬ, ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਸਕੱਤਰ ਡਾਇਰੈਕਟਰ ਸਿਹਤ ਅਤੇ ਐਮ.ਡੀ. (ਐਨਐਚਐਮ) ਚੰਡੀਗੜ੍ਹ ਦੇ ਨਾਂਅ ਮੰਗ ਪ੍ਰਾਪਤ ਕੀਤਾ। ਇਸ ਮੌਕੇ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਿਨੀਮਮ ਵੇਜ ਅਨੁਸਾਰ 24 ਹਜਾਰ ਰੁਪਏ ਤਨਖਾਹ ਅਤੇ ਦਰਜਾ ਚਾਰ ਦਾ ਗਰੇਡ ਦਿੱਤਾ ਜਾਵੇ ਅਤੇ ਈ.ਪੀ.ਐਫ. ਦੀ ਸਹੂਲਤ ਲਾਗੂ ਕੀਤੀ ਜਾਵੇ, ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਦਾ ਆਨ ਰੇਰੀਅਮ ਪ੍ਰਤੀ ਮਹੀਨਾ 2500 ਰੁਪਏ ਸਮੇਤ ਇੰਕਰੀਮੈਂਟ ਡਬਲ ਕੀਤਾ ਜਾਵੇ ਅਤੇ ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਵੱਲੋਂ ਜਲੰਧਰ ਚੋਣ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਪੈਨ ਨਾਲ ਮੀਟਿੰਗ ਵੀ ਕੀਤੀ ਗਈ ਸੀ। ਉਮਰ ਹੱਦ ਦੇ ਵਿੱਚ ਵਾਧਾ ਕਰਨ ਦੀ ਮੰਗ ਮੰਨੀ ਗਈ ਸੀ ਪਰ ਅਫਸੋਸ ਹੈ ਕਿ ਕਈ ਸੇਵਾਵਾਂ ਨਿਭਾਉਣ ਦੇ ਬਾਵਜੂਦ ਵੀ ਪੂਰਾ ਮਿਹਨਤਾਨਾ ਨਾਲ ਨਹੀਂ ਮਿਲਦਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਮੰਗ ਪੱਤਰ ਵਿੱਚ ਸ਼ਾਮਿਲ ਸਾਰੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ। ਇਸ ਮੌਕੇ ਬਲਵਿੰਦਰ ਕੌਰ, ਸਿਮਰਜੀਤ ਕੌਰ, ਕਮਲੇਸ਼ ਕੌਰ, ਤਾਰਾ ਦੇਵੀ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਸੁਨੀਤਾ ਰਾਣੀ, ਬਲਵਿੰਦਰ ਕੌਰ, ਕਰਮਜੀਤ ਕੌਰ,ਪਰਮਜੀਤ ਕੌਰ, ਕਰਮਜੀਤ ਕੌਰ, ਵੀਨਾ ਰਾਣੀ, ਗੁਰਵਿੰਦਰ ਕੌਰ, ਕੁਲਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਹਰਪ੍ਰੀਤ ਕੌਰ, ਕਮਲਜੀਤ ਕੌਰ, ਕਿਰਨਦੀਪ ਕੌਰ, ਜੀਤ ਕੌਰ, ਸਿਮਰਜੀਤ ਕੌਰ ਹਰਵਿੰਦਰਜੀਤ ਕੌਰ, ਮੰਜੂ ਰਾਣੀ, ਆਦਿ ਹਾਜ਼ਰ ਸਨ।