ਐੱਸਐੱਫਸੀ ਕਾਨਵੈਂਟ ਸਕੂਲ ’ਚ ਅਥਲੈਟਿਕ ਮੀਟ ਕਰਵਾਈ
ਐੱਸਐੱਫਸੀ ਕਾਨਵੈਂਟ ਸਕੂਲਅਥਲੈਟਿਕ ਮੀਟ ’ਚ ਹਿੱਸਾ ਲੈਣ ਵਾਲੇ ਬੱਚੇ ਸਕੂਲ ਸਟਾਫ ਨਾਲ।
Publish Date: Mon, 27 Apr 2026 04:31 PM (IST)
Updated Date: Tue, 28 Apr 2026 04:05 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਐੱਸਐੱਫਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਮੋਗਾ ਵਿਖੇ ਇਕ ਸ਼ਾਨਦਾਰ ਅਤੇ ਰੌਣਕਾਂ ਭਰਿਆ ਐਥਲੈਟਿਕ ਮੀਟ ਕਰਵਾਇਆ ਗਿਆ, ਜਿਸ ਵਿਚ ਕੇਜੀ ਵਿੰਗ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਇਹ ਸਕੂਲ ਆਈਸੀਐੱਸਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ ਅਤੇ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਰਹਿੰਦਾ ਹੈ। ਇਸ ਕਾਰਜਕ੍ਰਮ ਦੀ ਸ਼ੁਰੂਆਤ ਪ੍ਰਮਾਤਮਾ ਦਾ ਨਾਮ ਲੈ ਕੇ ਕੀਤੀ ਗਈ, ਜਿਸ ਤੋਂ ਬਾਅਦ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ। ਪਰੇਡ ਦੌਰਾਨ ਬੱਚਿਆਂ ਦੀ ਅਨੁਸ਼ਾਸਨ ਅਤੇ ਇਕਜੁੱਟਤਾ ਨੇ ਸਭ ਦਾ ਮਨ ਮੋਹ ਲਿਆ। ਇਸ ਐਥਲੈਟਿਕ ਮੀਟ ਦੌਰਾਨ ਕ੍ਰਿਕਟ, ਵਾਲੀਬਾਲ, ਫੁੱਟਬਾਲ, ਖੋ-ਖੋ, ਤੀਰਅੰਦਾਜ਼ੀ, ਜੈਵਲਿਨ ਥ੍ਰੋ, ਰੱਸਾ ਖਿੱਚਣ, ਸਕੇਟਿੰਗ, ਫਰਾਗ ਰੇਸ ਅਤੇ ਬਾਲ ਆਨ ਦ ਕੱਪ ਵਰਗੀਆਂ ਕਈ ਰੋਮਾਂਚਕ ਖੇਡਾਂ ਦਾ ਆਯੋਜਨ ਕੀਤਾ ਗਿਆ। ਮੁਕਾਬਲਿਆਂ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਦੀਆਂ ਪੁਜੀਸ਼ਨਾਂ ਦਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਵੱਲੋਂ ਵੀ ਬੱਚਿਆਂ ਨੂੰ ਸੁੰਦਰ ਤੋਹਫ਼ੇ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ’ਤੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਕ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਦਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਹੁੰਦਾ ਹੈ। ਇਸ ਦੌਰਾਨ ਸਕੂਲ ਮੈਨੇਜਮੈਂਟ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਲਈ ਵਧੀਆ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਆਪਣੀ ਹਾਜ਼ਰੀ ਲਗਵਾਈ।