ਕਾਰ ਸਵਾਰ ਪਿਓ-ਪੁੱਤ ਨੂੰ ਲੁੱਟਣ ਦੀ ਕੋਸ਼ਿਸ਼, ਕਾਰ ਭਜਾਉਣ ਲੱਗੇ ਤਾਂ ਰੋਕ ਕੇ ਪੁੱਤ ਦੇ ਸਿਰ 'ਤੇ ਕਾਪੇ ਨਾਲ ਕੀਤਾ ਵਾਰ
ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਬਾਈਪਾਸ 'ਤੇ ਕਾਰ ਸਵਾਰ ਪਿਓ-ਪੁੱਤ ਨੂੰ ਮੋਟਰਸਾਈਕਲਾਂ 'ਤੇ ਸਵਾਰ ਛੇ-ਸੱਤ ਲੁਟੇਰਿਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ। ਜਦੋਂ ਪਿਓ-ਪੁੱਤ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਕਾਰ ਰੋਕ ਕੇ ਪੁੱਤ ਦੇ ਸਿਰ 'ਤੇ ਕਾਪੇ (ਤੇਜ਼ਧਾਰ ਹਥਿਆਰ) ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਗਿਆ।
Publish Date: Thu, 05 Mar 2026 10:37 AM (IST)
Updated Date: Thu, 05 Mar 2026 10:39 AM (IST)
ਜਾਗਰਣ ਸੰਵਾਦਦਾਤਾ, ਸ੍ਰੀ ਮੁਕਤਸਰ ਸਾਹਿਬ : ਸ੍ਰੀ
ਮੁਕਤਸਰ ਸਾਹਿਬ ਦੇ ਅਬੋਹਰ ਰੋਡ ਬਾਈਪਾਸ 'ਤੇ ਕਾਰ ਸਵਾਰ ਪਿਓ-ਪੁੱਤ ਨੂੰ ਮੋਟਰਸਾਈਕਲਾਂ 'ਤੇ ਸਵਾਰ ਛੇ-ਸੱਤ ਲੁਟੇਰਿਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ। ਜਦੋਂ ਪਿਓ-ਪੁੱਤ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਕਾਰ ਰੋਕ ਕੇ ਪੁੱਤ ਦੇ ਸਿਰ 'ਤੇ ਕਾਪੇ (ਤੇਜ਼ਧਾਰ ਹਥਿਆਰ) ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਗਿਆ।
ਇੰਨੇ ਵਿੱਚ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤਾਂ ਲੁਟੇਰੇ ਭੱਜਣ ਲੱਗੇ, ਜਿਨ੍ਹਾਂ ਵਿੱਚੋਂ ਇੱਕ ਨੂੰ ਲੋਕਾਂ ਨੇ ਕਾਬੂ ਕਰ ਲਿਆ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ। ਉੱਥੇ ਹੀ ਜ਼ਖ਼ਮੀ ਨੂੰ ਸਿਵਲ ਹਸਪਤਾਲ ਮੁਕਤਸਰ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਬੁੱਧਵਾਰ ਰਾਤ ਕਰੀਬ 8 ਵਜੇ ਦੀ ਹੈ।