ਸਰਕਾਰੀ ਸਕੂਲ ਸਾਦਿਕ ’ਚ ਐੱਚਪੀਵੀ ਵੈਕਸੀਨ ਬਾਰੇ ਕੀਤਾ ਜਾਗਰੂਕ
ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਐਚ.ਪੀ.ਵੀ ਵੈਕਸੀਨ ਬਾਰੇ ਕੀਤਾ ਜਾਗਰੂਕ
Publish Date: Wed, 29 Apr 2026 04:26 PM (IST)
Updated Date: Thu, 30 Apr 2026 04:05 AM (IST)

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਫਰੀਦਕੋਟ ਡਾ. ਹੁਸਨ ਪਾਲ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਜੀ ਦੀ ਯੋਗ ਅਗਵਾਈ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਸਕੂਲ ਦੀਆਂ ਬੱਚੀਆਂ ਨੂੰ ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਕੀਤਾ ਗਿਆ l ਇਸ ਮੌਕੇ ਡਾ. ਹੁਸਨ ਪਾਲ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵੈਕਸੀਨ) 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮਦਿਨ ਨਹੀਂ ਮਨਾਇਆl ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀl ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀl ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈl ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਸਰਕਾਰ ਵੱਲੋ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈl ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਮਾਪਿਆਂ ਦੀ ਸਹਿਮਤੀ ਨਾਲ ਲਗਾਈ ਜਾਵੇਗੀ l ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਐਚ.ਪੀ.ਵੀ ਵੈਕਸੀਨ ਮਾਰਕੀਟ ਵਿੱਚ ਪ੍ਰਾਇਵੇਟ ਤੌਰ ਤੇ ਵੀ ਲਗਾਈ ਜਾ ਰਹੀ ਹੈ ਜਿਸਦੀ ਕੀਮਤ ਹਜਾਰਾਂ ਰੁਪਏ ਵਿੱਚ ਹੈ, ਪਰ ਇਸਦੇ ਉਲਟ ਸਰਕਾਰ ਵੱਲੋ ਇਹ ਵੈਕਸੀਨ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈ l ਇਸ ਮੌਕੇ ਇਕਬਾਲ ਸਿੰਘ ਬਲਾਕ ਅਕਾਊਂਟੰਟ, ਸੁਰਜੀਤ ਸਿੰਘ ਸਿਹਤ ਵਰਕਰ, ਕਮਲਜੀਤ ਕੌਰ ਐਲ. ਐਚ. ਵੀ., ਅਨੁਰਾਧਾ ਰਾਣੀ ਤੇ ਵੀਰਪਾਲ ਕੌਰ ਏ. ਐਨ. ਐਮ, ਰਮਨਦੀਪ ਕੌਰ ਸੀ. ਐਚ. ਓ. ਤੋਂ ਇਲਾਵਾ ਸਮੂਹ ਆਸ਼ਾ ਵਰਕਰ ਅਤੇ ਸਕੂਲ ਦੇ ਮੁੱਖੀ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀl