ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਸਰਗਰਮੀ ਕਰਵਾਈ
ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਬਲਾਕ ਚੱਕ ਸ਼ੇਰੇਵਾਲਾ ’ਚ ਕੀਤੀਆਂ ਜਾਗਰੂਕਤਾ ਗਤੀਵਿਧੀਆਂ
Publish Date: Sat, 25 Apr 2026 05:21 PM (IST)
Updated Date: Sat, 25 Apr 2026 05:25 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ 25 ਅਪ੍ਰੈਲ ਦੇ ਸਬੰਧ ’ਚ ਬਲਾਕ ਚੱਕ ਸ਼ੇਰੇਵਾਲਾ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ’ਚ ਮਲੇਰੀਆ ਸਬੰਧੀ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਅਫਸਰ ਡਾ. ਨਿਰਮਲਜੀਤ ਸਿੰਘ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਭੱਠਿਆਂ, ਸ਼ੈਲਰਾਂ, ਸਲੱਮ ਏਰੀਏ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਫੀਵਰ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਮਲੇਰੀਆ ਬੁਖਾਰ ਮਾਦਾ ਐਨੋਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਜਿਆਦਾਤਰ ਰਾਤ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਗੰਦੇ ਪਾਣੀ ’ਚ ਪੈਦਾ ਹੁੰਦਾ ਹੈ ਇਸ ਲਈ ਸਾਰਿਆਂ ਨੂੰ ਘਰਾਂ ’ਚ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਤਮ ਕਰਨਾ ਚਾਹੀਦਾ ਹੈ। ਛੱਪੜਾਂ ਅਤੇ ਨਾਲੀਆਂ ’ਚ ਕਾਲਾ ਤੇਲ ਪਾਉਣਾ ਚਾਹੀਦਾ ਤਾਂ ਜੋ ਉੱਥੇ ਮੱਛਰਾਂ ਦੀ ਪੈਦਾਵਾਰ ਨਾ ਹੋ ਸਕੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਘਰ ’ਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਘਰਾਂ ’ਚ ਕੂਲਰ ਅਤੇ ਫਰਿਜ ਦੀ ਟਰੇ ਨੂੰ ਹਫਤੇ ਬਾਅਦ ਸਾਫ ਕਰਕੇ ਰੱਖਣਾ ਚਾਹੀਦਾ ਹੈ। ਡਬਲਯੂਐਚਓ ਵੱਲੋਂ 2030 ਤੱਕ ਭਾਰਤ ਨੂੰ ਮਲੇਰੀਆ ਮੁਕਤ ਕਰਨ ਦਾ ਟੀਚਾ ਹੈ। ਇਸ ਸਮੇਂ ਡਾ. ਨਿਰਮਲਜੀਤ ਸਿੰਘ, ਮਜਵੰਤ ਕੌਰ ਬਲਾਕ ਐਕਸਟੈਂਸ਼ਨ ਐਜੂਕੇਸ਼ਨ, ਹਰਵਿੰਦਰ ਕੌਰ ਸੀਐਚਓ, ਮਨਜੀਤ ਸਿੰਘ ਮਪਹਵ, ਸਤੀਸ਼ ਕੁਮਾਰ ਚੀਫ ਫਾਰਮਾਸਿਸਟ ਆਦਿ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ।