ਪਿੰਡ ਕਾਉਣੀ ਵਿਖੇ ਡੇਂਗੂ ਤੋਂ ਬਚਾਅ ਬਾਰੇ ਕੀਤਾ ਜਾਗਰੂਕ
ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਉਣੀ ਵਿਖੇ ਕੀਤਾ ਜਾਗਰੂਕਤਾ ਪ੍ਰੋਗਰਾਮ
Publish Date: Fri, 15 May 2026 04:36 PM (IST)
Updated Date: Sat, 16 May 2026 04:01 AM (IST)

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀਐੱਚਸੀ ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਪਿੰਡ ਕਾਉਣੀ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਬੱਚਿਆਂ ਨੂੰ ਡੇਂਗੂ ਮੱਛਰ ਬਾਰੇ ਵਿਸਥਾਰ ਨਾਲ ਜਾਣਕਾਰੀ ਦੇ ਕੇ ਜਾਗਰੂਕ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਾਨੂੰ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਹਰ ਹਫ਼ਤੇ ਸਾਨੂੰ ਕੁਲਰਾ, ਗਮਲਿਆਂ, ਪੰਛੀਆਂ ਦੇ ਪੀਣ ਵਾਲੇ ਪਾਣੀ ਵਾਲੇ ਕਟੋਰੇ ਆਦਿ, ਫਰਿਜ਼ ਦੀ ਟਰੇਅ, ਆਦਿ ਦਾ ਪਾਣੀ ਸੁੱਖਾ ਦੇਣਾ ਚਾਹੀਦਾ ਹੈ ਅਤੇ ਖੁੱਲ੍ਹੇ ਏਰੀਏ ਵਿੱਚ ਪਏ ਭਾਂਡੇ ਆਦਿ ਨੂੰ ਮੁੱਦਾ ਮਾਰ ਦੇਣਾ ਚਾਹੀਦਾ ਹੈ, ਘਰ ਵਿੱਚ ਪਿਆ ਫਾਲਤੂ ਕਬਾੜ ਦਾ ਸਮਾਨ, ਪੁਰਾਣੇ ਟਾਇਰਾਂ ਆਦਿ ਨੂੰ ਛੱਤ ਥੱਲੇ ਰੱਖਣਾ ਚਾਹੀਦਾ ਹੈ, ਪਾਣੀ ਦੀਆਂ ਟੈਂਕੀਆਂ ਨੂੰ ਢਕ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਡੇਂਗੂ ਤੋਂ ਬਚਣ ਲਈ ਸਭ ਤੋਂ ਵੱਧ ਕਾਰਗਰ ਹਥਿਆਰ ਇਸ ਸੰਬੰਧੀ ਜਾਗਰੂਕਤਾ ਹੋਣਾ ਹੈ। ਉਨ੍ਹਾਂ ਡੇਂਗੂ ਬੁਖਾਰ ਦੇ ਪਛਾਣ ਚਿੰਨ੍ਹਾਂ ਅਤੇ ਇਸ ਦੇ ਇਲਾਜ ਲਈ ਵਰਤੇ ਜਾਂਦੇ ਢੰਗਾਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੀਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਹੁੰਦਾ ਹੈ l ਇਸ ਲਈ ਸਾਨੂੰ ਕਿੱਥੇ ਵੀ ਖੁੱਲ੍ਹੇ ਵਿੱਚ ਸਾਫ਼ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਕਿਉਂਕਿ ਇਹ ਮੱਛਰ ਖੜ੍ਹੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ । ਉਹਨਾਂ ਕਿਹਾ ਕਿ ਠੰਢ ਅਤੇ ਕਾਂਬੇ ਨਾਲ ਬੁਖਾਰ, ਤੇਜ ਬੁਖਾਰ ਅਤੇ ਸਿਰ ਦਰਦ ਹੋਣਾ, ਬੁਖਾਰ ਦੇ ਨਾਲ ਥਕਾਵਟ ਤੇ ਕਮਜੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਮਲੇਰੀਆ ਬੁਖਾਰ ਹੋਣ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਕੱਟ ਨਾ ਸਕੇ। ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਕਿ ਹਫਤੇ ਦੇ ਹਰ ਸ਼ੁਕਰਵਾਰ ਨੂੰ ਕੂਲਰਾਂ ਗਮਲਿਆਂ ਫਰਿੱਜ਼ਾਂ ਦੀਆਂ ਟਰੇਆਂ ਆਦਿ ਨੂੰ ਸਾਫ ਕਰਕੇ ਸੁਕਾਉ। ਇਸ ਮੌਕੇ ਮੌਕੇ ਰਜਿੰਦਰ ਕੁਮਾਰ ਬੀ. ਈ. ਈ. ਜੰਡ ਸਾਹਿਬ ,ਗੁਰਮੀਤ ਸਿੰਘ ਹੈਲਥ ਸੁਪਰਵਾਈਜਰ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਕੁੰਦਨ ਕੁਮਾਰ ਤੋਂ ਇਲਾਵਾ ਜਵਾਹਰ ਨਵੋਦਿਆ ਵਿਧਿਆਲਿਆ ਪਿੰਡ ਕਾਉਣੀ ਦੇ ਪ੍ਰਿੰਸੀਪਲ ਮੁਹੰਮਦ ਤਾਰੀਕ ਇਮਰਾਨ, ਵਾਈਸ ਪ੍ਰਿੰਸੀਪਲ ਰਸ਼ਮੀ ਸਿੰਘ ਅਤੇ ਸਟਾਫ ਨਰਸ ਬਲਵਿੰਦਰ ਕੌਰ ਤੇ ਚਨਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਵੀ ਹਾਜ਼ਰ ਸਨ।