ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ
Publish Date: Sat, 25 Apr 2026 03:46 PM (IST)
Updated Date: Sun, 26 Apr 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਮਲੇਰੀਆ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਨੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਇਸ ਦੌਰਾਨ ਸਿਹਤ ਕਰਮਚਾਰੀਆਂ ਅਤੇ ਵਿਦਿਆਰਥੀਆਂ ਵੱਲੋਂ ਬੈਨਰ ਅਤੇ ਪੋਸਟਰਾਂ ਰਾਹੀਂ ਮਲੇਰੀਆ ਦੇ ਲੱਛਣਾਂ, ਫੈਲਣ ਦੇ ਤਰੀਕਿਆਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਨਰੇਸ਼ ਆਮਲਾ ਜ਼ਿਲ੍ਹਾ ਐਪੀਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਮੱਛਰਾਂ ਦੇ ਕਟਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਾਅ ਲਈ ਸਾਫ਼-ਸੁਥਰਾ ਮਾਹੌਲ ਰੱਖਣਾ, ਪਾਣੀ ਖੜ੍ਹਾ ਨਾ ਹੋਣ ਦੇਣਾ ਅਤੇ ਮੱਛਰਦਾਨੀ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਹਰਜਿੰਦਰ ਕੌਰ ਨੇ ਕਿਹਾ ਨੇ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ ਅਤੇ ਆਸ-ਪਾਸ ਸਫ਼ਾਈ ਬਣਾਈ ਰੱਖਣ ਅਤੇ ਜੇ ਬੁਖਾਰ ਜਾਂ ਮਲੇਰੀਆ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਇਸ ਮੌਕੇ ਸਿਹਤ ਵਿਭਾਗ ਦੀ ਟੀਮ, ਸਟਾਫ਼ ਮੈਂਬਰ ਵੱਡੀ ਗਿਣਤੀ ਵਿਚ ਮੌਜੂਦ ਸਨ ਅਤੇ ਸਭ ਨੇ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਹਿਯੋਗ ਦੇਣ ਦਾ ਸੰਕਲਪ ਲਿਆ।