ਬਲਜੀਤ ਸਿੰਘ ਸਰਾਂ ਨੇ ਚਾਰਜ ਸੰਭਾਲਿਆ
ਸ੍ਰੀ ਮੁਕਤਸਰ ਸਾਹਿਬ ਵਿਖੇ ਬਲਜੀਤ ਸਿੰਘ ਸਰਾਂ ਨੇ ਨਾਇਬ ਤਹਿਸੀਲਦਾਰ ਵਜੋਂ ਚਾਰਜ ਸੰਭਾਲਿਆ
Publish Date: Fri, 20 Mar 2026 05:13 PM (IST)
Updated Date: Fri, 20 Mar 2026 05:16 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਬਲਜੀਤ ਸਿੰਘ ਸਰਾਂ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ ਹੈ। ਮਿੰਨੀ ਸਕੱਤਰੇਤ ਵਿਖੇ ਆਹਦਾ ਸੰਭਾਲਣ ਮੌਕੇ ਸਮੂਹ ਸਟਾਫ ਮੈਂਬਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਗੁਲਦਸਤੇ ਭੇਟ ਕਰਕੇ ਮੁਬਾਰਕ ਦਿੱਤੀ ਗਈ। ਨਵ ਨਿਯੁਕਤ ਨਾਇਬ ਤਹਿਸੀਲਦਾਰ ਨੇ ਕਿਹਾ ਕਿ ਸਾਨੂੰ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕੰਮ ਕਾਜ ਲਈ ਬਿਨ੍ਹਾ ਝਿਜਕ ਮਿਲ ਸਕਦਾ ਹੈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਊਟੀ ਨੂੰ ਮਿਹਨਤ ਅਤੇ ਲਗਨ ਨਾਲ ਨਿਭਾਇਆ ਜਾਵੇਗਾ ਅਤੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ। ਇਸ ਮੌਕੇ ਲਖਵੀਰ ਸਿੰਘ ਖੋਸਾ, ਹਰਦੀਪ ਸਿੰਘ ਬਰਾੜ, ਲੈਕਚਰਾਰ ਗੁਰਪ੍ਰੀਤ ਸਿੰਘ ਸੇਖੋਂ ਤੋਂ ਇਲਾਵਾ ਦਫ਼ਤਰੀ ਸਟਾਫ਼ ਮੈਂਬਰ ਹਾਜ਼ਰ ਸਨ।