ਸਮਾਗਮਾਂ ‘ਚ ਹਥਿਆਰ ਲਿਜਾਣ ’ਤੇ ਲਗਾਈ ਪਾਬੰਦੀ
ਡੀਸੀ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹਾ
Publish Date: Tue, 18 Nov 2025 03:24 PM (IST)
Updated Date: Tue, 18 Nov 2025 03:28 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਡੀਸੀ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਚੱਲਣ, ਪ੍ਰਦਰਸ਼ਨੀ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਿਆਹ, ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਚਲਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਹੋਏ ਹੁਕਮਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਆਦੇਸ਼ 10 ਜਨਵਰੀ ਤੱਕ ਲਾਗੂ ਰਹਿਣਗੇ।