ਅਣ-ਅਧਿਕਾਰਤ ਸੀਮਨ ਦੀ ਵਰਤੋਂ ’ਤੇ ਪਾਬੰਦੀ ਦੇ ਆਦੇਸ਼
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ
Publish Date: Thu, 07 May 2026 03:20 PM (IST)
Updated Date: Fri, 08 May 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਸ਼ਹਿਰਾਂ ਅਤੇ ਪਿੰਡਾਂ ਵਿਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੌਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਅਧੀਨ ਚੱਲ ਰਹੇ ਰੂਰਲ ਵੈਟਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈੱਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ੀਅਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫਿਸ਼ੀਅਲ ਸੈਂਟਰ ਜੋ ਕੇ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ, ਉੱਪਰ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅਣ ਅਧਿਕਾਰਤ ਤੌਰ ’ਤੇ ਵੇਚੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉੱਚਿਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ ਕਿਉਂਕਿ ਅਜਿਹੇ ਸੀਮਨ ਦੀ ਪੈਡੀਗਿਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ। ਇਸ ਨਾਲ ਪਸ਼ੂ ਧਨ ਦੀ ਪ੍ਰੋਡਕਟੀਵਿਟੀ ’ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ’ਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।