ਬਰਜਿੰਦਰ ਸਿੰਘ ਮੱਖਣ ਬਰਾੜ ਮੁੜ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ,ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਦੱਸ ਦਈਏ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਇਹ ਆਖ ਕੇ ਅਸਤੀਫਾ ਦੇ ਦਿੱਤਾ ਸੀ ਕਿ ਇਹ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਏਜੰਸੀਆਂ ਦੇ ਕਹਿਣੇ ਤੇ ਪੰਜਾਬ ਵਿਚੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ।
Publish Date: Tue, 07 Apr 2026 01:52 PM (IST)
Updated Date: Tue, 07 Apr 2026 01:54 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡਦਿਆਂ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਮੂਲੀਅਤ ਕਰ ਲਈ ਹੈ। ਉਨ੍ਹਾਂ ਨੂੰ ਪਾਰਟੀ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਾਮਲ ਕੀਤਾ ਹੈ। ਉਨ੍ਹਾਂ ਨਾਲ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਆਦਿ ਹਾਜ਼ਰ ਰਹੇ।