ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਨੇ ਮਨਾਇਆ ਸ਼ਹੀਦੀ ਦਿਵਸ
ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ
Publish Date: Wed, 26 Nov 2025 02:06 PM (IST)
Updated Date: Wed, 26 Nov 2025 02:08 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੀੜ ਰਾਊਕੇ ਵਿਖੇ ਸ਼ਰਧਾ ਭਾਵਨਾ ਨਾਲ ਚੇਅਰਮੈਨ ਖਣਮੁੱਖ ਭਾਰਤੀ ਦੀ ਅਗਵਾਈ ਵਿਚ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠਾਂ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਇਸ ਧਾਰਮਿਕ ਸਮਾਗਮ ਦੌਰਾਨ ਕਵੀਸ਼ਰੀ ਜਥਿਆ ਅਤੇ ਕੀਰਤਨ ਜਥਿਆ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਸਬੰਧੀ ਪ੍ਰਸੰਗ ਸੁਣਾ ਕਿ ਪਹੁੰਚੀ ਸੰਗਤ ਨਾਲ ਸਾਂਝ ਪਾਈ। ਇਸ ਸਮਾਗਮ ਵਿਚ ਪਿੰਡ ਦੀ ਸਮੂਹ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ਦੌਰਾਨ ਗ੍ਰੰਥੀ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਪਹੁੰਚੀਆਂ ਸੰਗਤਾਂ ਦਾ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਧੰਨਵਾਦ ਕੀਤਾ। ਇਸ ਸਮੇਂ ਹੋਰਨਾ ਤੋਂ ਇਾਲਵਾ ਰਾਜ ਕੁਮਾਰ, ਮਿਣਕੂ ਭਾਰਤੀ ਪੱਤੋ, ਜਸਪਤ ਰਾਏ, ਗੁਰਚਰਨ ਸਿੰਘ ਬਗੀਚਾ ਸਿੰਘ ਬੀੜ ਰਾਊਕੇ, ਬਲਜੀਤ ਸ਼ਰਮਾ, ਹਰੀਦਾਸ ਨੰਗਲ, ਰਾਮ ਕਾਂਗੜ, ਵਿਜੇ ਕੁਮਾਰ ਯੋਸ਼ੀ, ਜੱਗਾ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਅੰਮ੍ਰਿਤਪਾਲ ਸਿੰਘ ਆਦਿ ਹਾਜਰ ਸਨ।