ਕਿਸਾਨਾਂ ਨੇ ਮੰਡੀਆਂ ’ਚ ਲਿਫਟਿੰਗ ਦੀ ਮਾੜੀ ਹਾਲਤ ਤੇ ਬੈਂਕਾਂ ਖ਼ਿਲਾਫ਼ ਰੋਸ ਜਤਾਇਆ
ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਮੰਡੀਆਂ ’ਚ ਲਿਫਟਿੰਗ ਦੀ ਮਾੜੀ ਹਾਲਤ ਤੇ ਬੈਂਕਾਂ ਖ਼ਿਲਾਫ਼ ਰੋਸ ਜਤਾਇਆ
Publish Date: Thu, 07 May 2026 05:27 PM (IST)
Updated Date: Fri, 08 May 2026 04:09 AM (IST)

-ਮੰਡੀਆਂ ’ਚ ਕਣਕ ਦੇ ਢੇਰ ਲੱਗੇ ਹੋਏ ਹਨ ਕਿਸਾਨ ਹੋ ਰਹੇ ਪਰੇਸ਼ਾਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਇਕ ਅਹਿਮ ਮੀਟਿੰਗ ਪੰਜਾਬ ਉਪ-ਪ੍ਰਧਾਨ ਭਗਵੰਤ ਮਿੱਡਾ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਮਲੋਟ ’ਚ ਹੋਈ। ਜਿਸ ’ਚ ਕਿਸਾਨੀ ਨਾਲ ਜੁੜੇ ਕਈ ਗੰਭੀਰ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬੈਂਕਾਂ ਵੱਲੋਂ ਲਿਮਿਟ ਖਾਤਿਆਂ ’ਤੇ ਲਗਾਏ ਗਏ 23,000 ਅਤੇ 18,000 ਰੁਪਏ ਦੇ ਵਾਧੂ ਖਰਚਿਆਂ ਦਾ ਸਖ਼ਤ ਵਿਰੋਧ ਕੀਤਾ ਗਿਆ ਤੇ ਦੱਸਿਆ ਗਿਆ ਕਿ ਬੈਂਕ ਇਨ੍ਹਾਂ ਨੂੰ ਲਾਗੂ ਨਹੀਂ ਕਰ ਰਹੇ, ਜਿਸ ਕਾਰਨ ਕਿਸਾਨਾਂ ਨੇ ਹੜਤਾਲ ਕਰਕੇ ਬੈਂਕਾਂ ਨਾਲ ਹਰ ਤਰ੍ਹਾਂ ਦਾ ਲੈਣ-ਦੇਣ ਬੰਦ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਮੰਡੀਆਂ ’ਚ ਕਣਕ ਦੀ ਤੁਲਾਈ ਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੇ ਚਿੰਤਾ ਜਤਾਈ। ਗੱਡੀਆਂ ਦੀ ਘਾਟ ਕਾਰਨ ਮੰਡੀਆਂ ’ਚ ਕਣਕ ਦੇ ਢੇਰ ਲੱਗੇ ਹੋਏ ਹਨ ਤੇ ਕਿਸਾਨ ਪਰੇਸ਼ਾਨ ਹੋ ਰਹੇ ਹਨ। ਯੂਨੀਅਨ ਵੱਲੋਂ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਜੋ 17 ਤਰੀਕ ਨੂੰ ਮੰਡੀਆਂ ਬੰਦ ਕਰਨ ਦੀ ਗੱਲ ਕਹੀ ਜਾ ਰਹੀ ਹੈ, ਉਹ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ ਜਦੋਂ ਤੱਕ ਮੰਡੀਆਂ ’ਚ ਕਿਸਾਨਾਂ ਦੀ ਕਣਕ ਮੌਜੂਦ ਹੈ, ਉਦੋਂ ਤੱਕ ਮੰਡੀਆਂ ਨੂੰ ਚਾਲੂ ਰੱਖਿਆ ਜਾਵੇ। ਮੀਟਿੰਗ ’ਚ ਇਹ ਮੰਗ ਵੀ ਕੀਤੀ ਗਈ ਕਿ ਲੈਂਡ ਮਾਰਟਗੇਜ ਬੈਂਕਾਂ ਦੇ ਜਿਨ੍ਹਾਂ ਕਿਸਾਨਾਂ ਨੇ ਆਪਣੇ ਕਰਜ਼ੇ ਭਰ ਦਿੱਤੇ ਹਨ, ਉਨ੍ਹਾਂ ਨੂੰ ਬਣਦੀਆਂ ਰਸੀਦਾਂ ਤੇ ਐਨਓਸੀ ਤੁਰੰਤ ਜਾਰੀ ਕੀਤੀਆਂ ਜਾਣ। ਇਸ ਮੌਕੇ ਮਾਰਕਿਟ ਕਮੇਟੀ ਮਲੋਟ ਦੇ ਸਮੂਹ ਅਹੁਦੇਦਾਰ ਤੇ ਵੱਡੀ ਗਿਣਤੀ ’ਚ ਕਿਸਾਨ ਮੈਂਬਰ ਹਾਜ਼ਰ ਸਨ। ਇਸ ਮੌਕੇ ਭੁਪਿੰਦਰ ਸਿੰਘ, ਪਰਮਿੰਦਰ ਸਿੰਘ ਭੁੱਲਰ, ਗੁਰਜੀਤ ਸਿੰਘ, ਜੰਗਵੀਰ ਸਿੰਘ, ਗੁਰਭੇਜ ਸਿੰਘ, ਅਮਰਜੀਤ ਸਿੰਘ, ਬਾਬਾ ਬਲਵਿੰਦਰ ਸਿੰਘ, ਮੋਹਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ, ਗਗਨਦੀਪ ਸਿੰਘ, ਮਨਜਿੰਦਰ ਸਿੰਘ, ਗੁਰਮੀਤ ਸਿੰਘ ਅਤੇ ਨਸੀਬ ਸਿੰਘ ਆਦਿ ਮੌਜੂਦ ਸਨ।