ਬੀਬਾ ਕੁਲਦੀਪ ਕੌਰ ਮੋਹਲਾਂ ਵੱਲੋਂ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਦੀ ਸ਼ੁਰੂਆਤ
ਬੀਬਾ ਕੁਲਦੀਪ ਕੌਰ ਮੋਹਲਾਂ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਦੀ ਸ਼ੁਰੂਆਤ
Publish Date: Wed, 11 Feb 2026 06:59 PM (IST)
Updated Date: Wed, 11 Feb 2026 07:02 PM (IST)

ਵਰਿੰਦਰ ਬੱਬੂ, ਪੰਜਾਬੀ ਜਾਗਰਣ ਮਲੋਟ : ਬੀਬਾ ਕੁਲਦੀਪ ਕੌਰ ਮੋਹਲਾਂ ਦੀ ਅਗਵਾਈ ਹੇਠ ਪਿੰਡ ਮੋਹਲਾਂ, ਹਲਕਾ ਲੰਬੀ ’ਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਹੈਲਥ ਕਾਰਡਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੀਬਾ ਮੋਹਲਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਤੇ ਭਰੋਸੇਯੋਗ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹਰ ਪਰਿਵਾਰ ਦੇ ਮੈਂਬਰ ਦਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਕਾਰਡ ਬਣਾਉਣ ਲਈ ਸਿਰਫ ਆਧਾਰ ਕਾਰਡ ਅਤੇ ਵੋਟਰ ਕਾਰਡ ਦੀ ਲੋੜ ਹੈ ਅਤੇ ਕੈਂਪ ਲਗਾ ਕੇ ਹਰ ਪਿੰਡ, ਸ਼ਹਿਰ ਅਤੇ ਵਾਰਡ ਵਿੱਚ ਲੋਕਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਡ ਨਾਲ ਕਿਡਨੀ, ਦਿਮਾਗੀ ਬਿਮਾਰੀਆਂ, ਕੈਂਸਰ ਸਮੇਤ ਕਈ ਗੰਭੀਰ ਬਿਮਾਰੀਆਂ ਦਾ ਮੁਫ਼ਤ ਇਲਾਜ ਹੋਵੇਗਾ। ਬੀਬਾ ਮੋਹਲਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹੋਰ ਲੋਕ ਹਿਤੈਸ਼ੀ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਦੇ ਸਮੇਂ ਮੋਟਰਾਂ ਦੀ ਬਿਜਲੀ, ਨਹਿਰੀ ਪਾਣੀ ਦੀ ਸੁਵਿਧਾ, ਸਿੱਖਿਆ ਦੇ ਖੇਤਰ ਵਿੱਚ ਸੁਧਾਰ ਅਤੇ ਬਿਨਾਂ ਰਿਸ਼ਵਤ ਨੌਕਰੀਆਂ ਦੇਣ ਵਰਗੇ ਉਪਰਾਲੇ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੇ ਹਨ। ਉਨ੍ਹਾਂ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਇਮਾਨਦਾਰ ਅਤੇ ਮਿਹਨਤੀ ਆਗੂ ਦੱਸਿਆ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰ ਰਹੇ ਹਨ। ਇਸ ਮੌਕੇ ਹਰਮਨਪ੍ਰੀਤ ਸਿੰਘ ਸਰਪੰਚ, ਹਰਵਿੰਦਰ ਸਿੰਘ ਮੋਹਲਾਂ, ਵਿਜੈ ਕਿਰਪਾਲ ਸਿੰਘ ਮੈਂਬਰ, ਸੁਰਜੀਤ ਸਿੰਘ ਚੇਅਰਮੈਨ, ਸੁਖਜੀਤ ਸਿੰਘ, ਬੀਬੀ ਸੁਨੀਤਾ ਰਾਣੀ, ਬੀਬੀ ਰਾਜ ਕੌਰ ਅਤੇ ਉਪਰੇਟਰ ਗੁਰਲਾਲ ਸਿੰਘ ਸਮੇਤ ਹੋਰ ਹਾਜ਼ਰ ਸਨ।