Big News : ਮੋਗਾ 'ਚ ਭਾਜਪਾ ਸਾਂਸਦ ਸਵਾਤੀ ਮਾਲੀਵਾਲ ਖਿ਼ਲਾਫ਼ ਮਾਣਹਾਨੀ ਦਾ ਮਾਮਲਾ ਦਰਜ, ਆਪ ਵਿਧਾਇਕ ਅਮਨਦੀਪ ਕੌਰ ਨੇ ਲਿਆ ਅਦਾਲਤ ਦਾ ਸਹਾਰਾ
ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਖਿ਼ਲਾਫ਼ ਮੋਗਾ 'ਚ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਗਿਆ ਹੈ। ਇਹ ਕੇਸ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਵੱਲੋਂ ਮੋਗਾ ਅਦਾਲਤ 'ਚ ਦਾਖ਼ਲ ਕੀਤਾ ਗਿਆ ਹੈ।
Publish Date: Wed, 13 May 2026 10:55 PM (IST)
Updated Date: Wed, 13 May 2026 11:02 PM (IST)
ਜਾਸ, ਮੋਗਾ : ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਖਿ਼ਲਾਫ਼ ਮੋਗਾ 'ਚ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਗਿਆ ਹੈ। ਇਹ ਕੇਸ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਵੱਲੋਂ ਮੋਗਾ ਅਦਾਲਤ 'ਚ ਦਾਖ਼ਲ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਵਿਧਾਇਕ ਅਮਨਦੀਪ ਕੌਰ ਨੇ ਦੋਸ਼ ਲਾਇਆ ਕਿ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਜਨਤਕ ਤੌਰ 'ਤੇ ਪੰਜਾਬ ਦੇ ਵਿਧਾਇਕਾਂ ਨੂੰ 'ਭੇਡ-ਬੱਕਰੀ' ਕਹਿ ਕੇ ਸੰਬੋਧਨ ਕੀਤਾ, ਜਿਸ ਨਾਲ ਉਨ੍ਹਾਂ ਦੀ ਅਤੇ ਹੋਰ ਜਨ ਨੁਮਾਇੰਦਿਆਂ ਦੇ ਅਕਸ ਨੂੰ ਠੇਸ ਪਹੁੰਚੀ ਹੈ। ਵਿਧਾਇਕ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਟਿੱਪਣੀ ਲੋਕਤੰਤਰਿਕ ਸੰਸਥਾਵਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦਾ ਅਪਮਾਨ ਹੈ।
ਮਾਮਲੇ ਨੂੰ ਗੰਭੀਰ ਮੰਨਦੇ ਹੋਏ ਵਿਧਾਇਕ ਵੱਲੋਂ ਮੋਗਾ ਅਦਾਲਤ 'ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ 19 ਮਈ 2026 ਦੀ ਤਰੀਕ ਨਿਰਧਾਰਿਤ ਕੀਤੀ ਹੈ।
ਸਿਆਸੀ ਹਲਕਿਆਂ 'ਚ ਇਸ ਮਾਮਲੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਵਿਰੋਧੀ ਧਿਰਾਂ ਨੇ ਜਿੱਥੇ ਇਸ ਨੂੰ ਜਨ ਨੁਮਾਇੰਦਿਆਂ ਦੇ ਸਨਮਾਨ ਨਾਲ ਜੁੜਿਆ ਮੁੱਦਾ ਦੱਸਿਆ, ਉੱਥੇ ਭਾਜਪਾ ਨੇਤਾਵਾਂ ਵੱਲੋਂ ਅਜੇ ਤੱਕ ਇਸ ਮਾਮਲੇ 'ਤੇ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।