ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ
ਭਾਰਤੀ ਜਨਤਾ ਪਾਰਟੀ ਨੂੰ
Publish Date: Sun, 10 May 2026 04:18 PM (IST)
Updated Date: Mon, 11 May 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਭਾਰਤੀ ਜਨਤਾ ਪਾਰਟੀ ਨੂੰ ਮੋਗਾ ਸ਼ਹਿਰ ਅਤੇ ਵੱਖ-ਵੱਖ ਵਾਰਡਾਂ ਵਿਚ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਕਈ ਪਰਿਵਾਰਾਂ ਅਤੇ ਨੌਜਵਾਨਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ। ਇਸ ਨਾਲ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਨਜ਼ਰ ਆ ਰਹੀ ਹੈ ਅਤੇ ਆਮ ਲੋਕਾਂ ਵਿੱਚ ਭਾਜਪਾ ਪ੍ਰਤੀ ਭਰੋਸਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਕ ਵਿਸ਼ੇਸ਼ ਸਮਾਗਮ ਦੌਰਾਨ ਡਾ. ਹਰਜੋਤ ਕਮਲ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਅਤੇ ਵਰਕਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ, ਜਿਨ੍ਹਾਂ ਵਿਚ ਸੰਦੀਪ ਕੌਰ ਚੜਿੱਕ, ਹਰਜਿੰਦਰ ਸਿੰਘ, ਸਿਮਰਨਜੀਤ ਕੌਰ, ਰਵੀ ਸਿੰਘ, ਬਲਰਾਜ ਕੌਰ, ਕੁਲਵੰਤ ਕੌਰ, ਰਾਹੁਲ ਸ਼ਰਮਾ, ਹਰਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਲਵਦੀਪ ਸਿੰਘ, ਜਗਜੀਤ ਸਿੰਘ, ਸੁਖਪ੍ਰੀਤ ਸਿੰਘ, ਗੁਰਦਿੱਤ ਸਿੰਘ, ਕੇਸ਼ਵ ਸਿੰਘ, ਕਮਲ ਕੌਰ, ਚੰਦ ਸਿੰਘ, ਗੁਰਨਾਮ ਸਿੰਘ, ਆਕਾਸ਼ਦੀਪ ਸਿੰਘ, ਅਮਨਦੀਪ ਸਿੰਘ, ਅਰਸ਼ਦੀਪ ਸਿੰਘ, ਜਗਜੀਵਨ ਸਿੰਘ, ਲਵਪ੍ਰੀਤ ਸਿੰਘ, ਹਰਵੀਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਹਿਕਦੀਪ ਸਿੰਘ, ਸਾਗਰ ਸਿੰਘ, ਸਤਪਾਲ ਸਿੰਘ, ਮਨੀ ਸਿੰਘ, ਵਿਵੇਕ ਤਿਵਾੜੀ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ ਅਤੇ ਕੁਲਵੀਰ ਸਿੰਘ ਸਮੇਤ ਕਈ ਹੋਰ ਪਰਿਵਾਰ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਇਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਦੇਸ਼ ਦੀ ਤਰੱਕੀ ਅਤੇ ਲੋਕ ਸੇਵਾ ਲਈ ਸਮਰਪਿਤ ਇਕ ਮਜ਼ਬੂਤ ਵਿਚਾਰਧਾਰਾ ਹੈ। ਇਸ ਮੌਕੇ ਜ਼ਿਲ੍ਹਾ ਮਹਾਮੰਤਰੀ ਸ਼ਮਸ਼ੇਰ ਸਿੰਘ ਕੈਲਾ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਐੱਸਸੀ ਮੋਰਚਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਰੱਤੀਆਂ, ਮਹਿਲਾ ਮੋਰਚਾ ਪ੍ਰਧਾਨ ਕਮਲਜੀਤ ਕੌਰ ਧੱਲੇਕੇ, ਧੀਰਜ ਕੁਮਾਰ, ਭੋਲਾ ਸਿੰਘ, ਯੁਵਾ ਮੋਰਚਾ ਤੋਂ ਗੁਰਬੀਰ ਸਿੰਘ, ਲਾਲਾ ਤਾਇਲ, ਸੁਖਜਿੰਦਰ ਸਿੰਘ ਵਾਂਦਰ ਸਮੇਤ ਹੋਰ ਪਾਰਟੀ ਆਗੂ, ਵਰਕਰ ਅਤੇ ਸਮਰਥਕ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।