ਬੀਜੇਪੀ ਉਮੀਦਵਾਰ ਅਮਨਦੀਪ ਕੌਰ ਸੰਧੂ ਵੱਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ ਤੇਜ਼
ਵਾਰਡ ਨੰਬਰ 19 ਤੋਂ ਬੀਜੇਪੀ ਉਮੀਦਵਾਰ ਅਮਨਦੀਪ ਕੌਰ ਸੰਧੂ ਵੱਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਤੇਜ਼
Publish Date: Wed, 20 May 2026 03:35 PM (IST)
Updated Date: Wed, 20 May 2026 03:37 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 19 ਤੋਂ ਚੋਣ ਮੈਦਾਨ ’ਚ ਉਤਰੀ ਅਮਨਦੀਪ ਕੌਰ ਸੰਧੂ ਤੇ ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਸੰਧੂ ਵੱਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਮੌਕੇ ਅਮਰਿੰਦਰ ਸਿੰਘ ਸੰਧੂ ਅਤੇ ਅਮਨਦੀਪ ਕੌਰ ਸੰਧੂ ਨੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬੀਜੇਪੀ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਲਈ ਵਚਨਬੱਧ ਰਹੀ ਹੈ ਅਤੇ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਧੂ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲਗਾਤਾਰ ਆਪਣੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵੱਲੋਂ ਵੀ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਅੰਤ ’ਚ ਉਨ੍ਹਾਂ ਨੇ ਵਾਰਡ ਨੰਬਰ 19 ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ’ਚ ਉਨ੍ਹਾਂ ਦਾ ਡਟ ਕੇ ਸਾਥ ਦੇਣ। ਇਸ ਮੌਕੇ ਉਨ੍ਹਾਂ ਦੇ ਨਾਲ ਮਮਤਾ ਰਾਣੀ ਵਾਇਸ ਪ੍ਰਧਾਨ ਬੀਜੇਪੀ, ਨਿਸ਼ਾ ਰਾਣੀ, ਬਬਲੂ ਪੰਜੇਟਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਾਰਡ ਵਾਸੀ ਮੌਜੂਦ ਸਨ।