ਭਾਜਪਾ ਉਮੀਦਵਾਰ ਨੇ ਚੋਣ ਦਫ਼ਤਰ ਦਾ ਉਦਘਾਟਨ
ਵਾਰਡ ਨੰਬਰ 18 ਤੋਂ ਭਾਜਪਾ ਉਮੀਦਵਾਰ ਰਾਜ ਕੁਮਾਰ ਸੇਤੀਆ ਨੇ ਚੋਣ ਪ੍ਰਚਾਰ ਕੀਤਾ ਤੇਜ
Publish Date: Wed, 20 May 2026 05:07 PM (IST)
Updated Date: Wed, 20 May 2026 05:10 PM (IST)

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੇ ਵਾਰਡ ਨੰਬਰ 18 ਤੋਂ ਭਾਜਪਾ ਦੇ ਉਮੀਦਵਾਰ ਰਾਜ ਕੁਮਾਰ ਸੇਤੀਆ ਵੱਲੋਂ ਅਬੋਹਰ ਰੋਡ ਸਥਿਤ ਮਸਤਾਨਾ ਕਲਾਥ ਹਾਊਸ ਦੇ ਨਾਲ ਆਪਣੇ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਬਿੰਟਾ, ਯੂਥ ਆਗੂ ਅਰਮਾਨ ਜੋਤ ਸਿੰਘ ਬਰਾੜ, ਭਾਜਪਾ ਆਗੂ ਪਿੰਦਰ ਸਰਪੰਚ ਨੇ ਰਿਬਨ ਕੱਟ ਕੇ ਰਾਜ ਕੁਮਾਰ ਸੇਤੀਆ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਲੋਕ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਭਾਜਪਾ ਹੀ ਹੈ ਜੌ ਲੋਕ ਪੱਖੀ ਨੀਤੀਆਂ ਨਾਲ ਦੇਸ਼ ਦਾ ਵਿਕਾਸ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤਕਾਰੀ ਨੀਤੀਆਂ ਕਾਰਨ ਦੇਸ਼ ਤਰੱਕੀ ਦੀਆਂ ਬੁਲੰਦੀਆਂ ਛੂਹ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਨਾਲ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਲਾਭ ਪ੍ਰਾਪਤ ਹੋ ਰਿਹਾ ਹੈ। ਇਸ ਮੌਕੇ ਰਾਜ ਕੁਮਾਰ ਸੇਤੀਆ ਨੇ ਕਿਹਾ ਕਿ ਨਗਰ ਕੌਂਸਲ ਚੋਣ ਚ ਵਾਰਡ ਨੰਬਰ 18 ਤੋਂ ਭਾਜਪਾ ਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ। ਇਸ ਤੋਂ ਬਾਅਦ ਉਮੀਦਵਾਰ ਰਾਜ ਕੁਮਾਰ ਸੇਤੀਆ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੀਆਂ ਡੋਰ ਟੁ ਡੋਰ ਚੋਣ ਪ੍ਰਚਾਰ ਕੀਤਾ ਅਤੇ ਭਾਜਪਾ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।