ਲੋਕ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਬੇਹੱਦ ਖ਼ੁਸ਼ : ਰਜਿੰਦਰ ਕੁਮਾਰ
ਵਾਰਡ 21 ’ਚ ਭਾਜਪਾ ਉਮੀਦਵਾਰ ਸਾਜੀਤਾ ਰਾਣੀ ਦਾ ਡੋਰ-ਟੂ-ਡੋਰ ਪ੍ਰਚਾਰ ਤੇਜ਼
Publish Date: Wed, 20 May 2026 03:40 PM (IST)
Updated Date: Wed, 20 May 2026 03:43 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਭਾਜਪਾ ਮੰਡਲ 3 ਦੇ ਪ੍ਰਧਾਨ ਰਜਿੰਦਰ ਕੁਮਾਰ ਭੁਜੀਆ ਵਾਲੇ ਦੀ ਪਤਨੀ ਅਤੇ ਵਾਰਡ ਨੰਬਰ 21 ਤੋਂ ਭਾਜਪਾ ਉਮੀਦਵਾਰ ਸਾਜੀਤਾ ਰਾਣੀ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਸਾਜੀਤਾ ਰਾਣੀ ਨੇ ਆਪਣੇ ਵਾਰਡ ’ਚ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਮੰਡਲ ਪ੍ਰਧਾਨ ਰਜਿੰਦਰ ਕੁਮਾਰ ਭੁਜੀਆ ਵਾਲੇ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਰਜਿੰਦਰ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਹਿੱਤ ’ਚ ਲਗਾਤਾਰ ਕੰਮ ਕਰ ਰਹੀ ਹੈ। ਪੀਐਮ ਮੋਦੀ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਸਦਕਾ ਦੇਸ਼ ਤਰੱਕੀ ਦੇ ਰਾਹ ’ਤੇ ਅੱਗੇ ਵਧਿਆ ਹੈ ਅਤੇ ਹਰ ਵਰਗ ਨੂੰ ਇਸ ਦਾ ਲਾਭ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਬੇਹੱਦ ਖ਼ੁਸ਼ ਹਨ ਅਤੇ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਨੂੰ ਜਨਤਾ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਵਾਰਡ 21 ਵਿੱਚ ਵੀ ਵੋਟਰਾਂ ਦਾ ਚੰਗਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਸਾਜੀਤਾ ਰਾਣੀ ਨੇ ਕਿਹਾ ਕਿ ਵਾਰਡ ਦਾ ਵਿਕਾਸ ਹੀ ਉਨ੍ਹਾਂ ਦੀ ਪਹਿਲ ਰਹੇਗੀ। ਸਫ਼ਾਈ, ਸੜਕ, ਪਾਣੀ ਅਤੇ ਸਟ੍ਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਵੋਟਰਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕਈ ਸਥਾਨਕ ਵਰਕਰ ਅਤੇ ਸਮਰਥਕ ਵੀ ਮੌਜੂਦ ਸਨ।