ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀ ਚਰਚਾ
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਮੀਟਿੰਗ ਆਯੋਜਿਤ
Publish Date: Wed, 29 Apr 2026 05:43 PM (IST)
Updated Date: Wed, 29 Apr 2026 05:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਸੰਬੰਧ ’ਚ ਭਾਰਤੀ ਜਨਤਾ ਪਾਰਟੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂਆਂ ਵੱਲੋਂ ਗਿੱਦੜਬਾਹਾ ਵਿਖੇ ਦਿਨੇਸ਼ ਸਿੰਗਲਾ ਬੌਬੀ ਦੇ ਦਫਤਰ ਵਿਖੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ’ਚ ਜਿਲ੍ਹਾ ਪ੍ਰਧਾਨ ਸਤੀਸ ਅਸੀਜਾ ਅਤੇ ਪ੍ਰਿਤਪਾਲ ਸ਼ਰਮਾਂ ਨੇ ਉਚੇਚੇ ਤੌਰ ’ਤੇ ਭਾਗ ਲਿਆ। ਮੀਟਿੰਗ ਦੌਰਾਨ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਸੰਬੰਧੀ ਭਾਜਪਾ ਦੇ ਜਿਲ੍ਹਾ ਮੀਤ ਪ੍ਰਧਾਨ ਦਿਨੇਸ਼ ਸਿੰਗਲਾ ਬੌਬੀ ਨੇ ਕਿਹਾ ਕਿ ਪਾਰਟੀ ਸ਼ਹਿਰ ਦੇ ਵਿਕਾਸ, ਬੁਨਿਆਦੀ ਸਹੂਲਤਾਂ ਦੇ ਸੁਧਾਰ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ’ਚ ਉਤਰੇਗੀ। ਉਨ੍ਹਾਂ ਕਿਹਾ ਕਿ ਸਾਫ-ਸੁਥਰਾ ਪ੍ਰਸ਼ਾਸਨ, ਬਿਹਤਰ ਸੜਕਾਂ, ਸਫਾਈ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਵਰਗੇ ਮੁੱਦੇ ਪਾਰਟੀ ਦੇ ਮੁੱਖ ਏਜੰਡੇ ’ਚ ਸ਼ਾਮਲ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣ ਦੀ ਅਪੀਲ ਕੀਤੀ।