ਕੋਟਕਪੂਰਾ ਚੌਕ ਵਿਖੇ ਭਾਜਪਾ ਦੀ ਧੱਕੇਸ਼ਾਹੀ ਖ਼ਿਲਾਫ਼ ‘ਆਪ’ ਵੱਲੋਂ ਰੋਸ ਪ੍ਰਦਰਸ਼ਨ
ਭਾਜਪਾ ਜਿਨ੍ਹਾਂ ਮਰਜ਼ੀ ਧੱਕਾ ਕਰ ਲਵੇ ਪਰ ਆਪ ਦਾ ਵਰਕਰ ਝੁੱਕੇਗਾ ਨਹੀਂ : ਵਿਧਾਇਕ ਕਾਕਾ ਬਰਾੜ
Publish Date: Sun, 10 May 2026 04:27 PM (IST)
Updated Date: Sun, 10 May 2026 04:33 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਾਰ ਪੰਜਾਬ ਨਾਲ ਕੀਤੇ ਜਾ ਰਹੇ ਧੱਕੇ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਸੂਬਾ ਭਰ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸੇ ਕੜੀ ਤਹਿਤ ਸਥਾਨਕ ਕੋਟਕਪੂਰਾ ਚੌਕ ਵਿਖੇ ਜਿਲ੍ਹਾਂ ਪ੍ਰਧਾਨ ਜਸ਼ਨ ਬਰਾੜ ਲੱਖੇਵਾਲੀ ਦੀ ਅਗਵਾਈ ਹੇਠ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੂਰੇ ਭਾਰਤ ਵਿੱਚ ਮੋਦੀ ਵੱਲੋਂ ਜ਼ੋ ਜੁਲਮ ਢਾਹਿਆ ਜਾ ਰਿਹਾ ਹੈ ਉਸਦਾ ਮੂੰਹ ਤੋੜ ਜਵਾਬ ਜਨਤਾ ਜਲਦ ਦੇਵੇਗੀ। ਉਨ੍ਹਾਂ ਕਿਹਾ ਕਿ ਈਡੀ ਦੇ ਜਰੀਏ ਭਾਰਤ ਦੇ ਸਾਰੇ ਸੂਬਿਆਂ ਵਿੱਚ ਆਪਣਾ ਕਬਜ਼ਾ ਕਰਨਾ ਚਾਹੁੰਦੀ ਹੈ ਭਾਜਪਾ ਪ੍ਰੰਤੂ ਇਹ ਪੰਜਾਬ ਵਿੱਚ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦੀ ਕੇਂਦਰ ਸਰਕਾਰ ਨੇ ਵੋਟਾਂ ਕਟਾਉਣ ਦਾ ਰਾਜਨੀਤੀ ਸ਼ੁਰੂ ਕੀਤੀ ਹੋਈ ਹੈ ਉਹ ਬਿਲਕੁਲ ਵੀ ਸਹਿਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਅਤੇ ਵਿਧਾਇਕਾਂ ਨੂੰ ਭਾਜਪਾ ਵੱਲੋਂ ਡਰਾਇਆ ਧਮਕਾਇਆ ਜਾ ਰਿਹਾ ਹੈ ਪ੍ਰੰਤੂ ਆਮ ਆਦਮੀ ਪਾਰਟੀ ਦਾ ਵਰਕਰ ਡਰਨ ਤੇ ਝੁੱਕਣ ਵਾਲਾ ਨਹੀਂ ਹੈ ਇਹ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਣਗੇ। ਬੀਤੇ ਦਿਨੀਂ ਕੈਬਿਨਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋਂ ਭਾਜਪਾ ਦੇ ਇਸ਼ਾਰੇ ’ਤੇ ਚੁੱਕ ਕੇ ਦਿੱਲੀ ਲੈ ਗਈ, ਜਿਸ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਡਰਾਇਆ ਜਾ ਰਿਹਾ ਹੈ ਪ੍ਰੰਤੂ ਪੂਰਾ ਪੰਜਾਬ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਗਾਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਸਿਪਾਹੀ ਭਾਜਪਾ ਨਾਲ ਲੜਨ ਲਈ ਤਿਆਰ ਬਰ ਤਿਆਰ ਬੈਠੇ ਹਨ। ਇਸ ਤੋਂ ਇਲਾਵਾ ਬੀਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ, ਜਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਸੰਗਠਨ ਇੰਚਾਰਜ਼ ਪਰਮਜੀਤ ਸਿੰਘ ਗਿੱਲ, ਜਿਲ੍ਹਾ ਪ੍ਰਧਾਨ ਜ਼ਸ਼ਨ ਬਰਾੜ, ਕੋਆਪਰੇਟਿਵ ਬੈਂਕ ਪੰਜਾਬ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ, ਜਿਲ੍ਹਾ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਧਾਲੀਵਾਲ, ਮਹਿਲਾ ਵਿੰਗ ਦੀ ਪ੍ਰਧਾਨ ਪਰਮਿੰਦਰ ਕੌਰ, ਐਸਸੀ ਵਿੰਗ ਦੇ ਜਿਲ੍ਹਾਂ ਪ੍ਰਧਾਨ ਕੌਸ਼ਲਰ ਹਰਦੀਪ ਸਿੰਘ, ਸੰਗਠਨ ਇੰਚਾਰਜ਼ ਜਸਵੰਤ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਪੁਤਲਾ ਫੂਕ ਪ੍ਰਦਰਸ਼ਨ ਕਰਦਿਆਂ ਭਾਜਪਾ ਦਾ ਪੂਰਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਬਰੀਵਾਲਾ ਦੇ ਵਾਈਸ ਪ੍ਰਧਾਨ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਮਾਰਕਿਟ ਕਮੇਟੀ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਯੂਥ ਜਿਲ੍ਹਾਂ ਪ੍ਰਧਾਨ ਖੁਸ਼ਵੀਰ ਸਿੰਘ, ਹਲਕਾ ਇੰਚਾਰਜ਼ ਕਿਰਨਪਾਲ ਸਿੰਘ, ਕਿਸਾਨ ਵਿੰਗ ਦੇ ਪ੍ਰਧਾਨ ਸਰਪੰਚ ਜ਼ਸਕਰਨ ਸਿੰਘ, ਬਲਾਕ ਪ੍ਰਧਾਨ ਅਮਨਦੀਪ ਖੋਖਰ, ਜਗਸੀਰ ਸਿੰਘ ਜੱਗਾ, ਗੁਰਵਿੰਦਰ ਸਿੰਘ, ਜਗਮੋਹਨ ਸਿੰਘ, ਅੰਗਰੇਜ਼ ਸਿਘ, ਰਮਨ ਸਿੰਘ, ਮਾਨਾ ਸਿੰਘ, ਗੁਰਪ੍ਰੀਤ ਸਿੰਘ, ਵਾਈਸ ਪ੍ਰਧਾਨ ਜੈ ਚੰਦ ਭੰਡਾਰੀ, ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ, ਸਰਪੰਚ ਜੱਸਲ ਸਿੰਘ, ਸਰਪੰਚ ਗੁਰਚਰਨ ਸਿੰਘ ਬਾਜਾ, ਕੁਲਵੰਤ ਸਿੰਘ ਕਾਲਾ, ਸਰਪੰਚ ਗੁਰਦੀਪ ਸਿੰਘ, ਐਸਸੀ ਵਿੰਗ ਦੇ ਪ੍ਰਧਾਨ ਮਾਸਟਰ ਮੁਰਾਰੀ ਲਾਲ, ਗਗਨ ਔਲਖ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ, ਮਨਪ੍ਰੀਤ ਕੌਰ, ਸੁਖਦੇਵ ਸਿੰਘ ਬੇਦੀ, ਕੋੋਆਪਰੇਟਿ ਬੈਂਕ ਦੇ ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਗੁਰਭਿੰਦਰ ਸਿੰਘ ਬਾਜਾ, ਟਰਾਂਸਪੋਰਟ ਵਿੰਗ ਦੇ ਪ੍ਰਧਾਨ ਇਕਬਾਲ ਸਿੰਘ ਬਰਾੜ, ਗੁਰਇਕਬਾਲ ਸੰਗੂਧੋਣ, ਉਪਕਾਰ ਸਿੰਘ ਪ੍ਰਧਾਨ ਨਿਸ਼ਚੈ ਫਾਊਡੇਸ਼ਨ, ਗੁਰਮੀਤ ਸਿੰਘ ਸੈਕਟਰੀ ਆਦਿ ਹਾਜ਼ਰ ਸਨ।