- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਜੇਪੀ ਦੇ ਮੀਤ ਪ੍ਰਧਾਨ ਫਰੀਦਕੋਟ ਨਵੀਨ ਅਰੋੜਾ ਵੱਲੋਂ ਅਸਤੀਫ਼ਾ, ਆਪ ਚ ਸ਼ਾਮਲ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਸਾਦਿਕ ਦੇ ਜੰਮਪਲ ਤੇ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਲਈ ਨਿਰਸੁਆਰਥ ਸੇਵਾਵਾਂ ਦੇ ਰਹੇ ਫਰੀਦਕੋਟ ਦੇ ਮੀਤ ਪ੍ਰਧਾਨ ਨਵੀਨ ਅਰੋੜਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਲਾ ਪ੍ਰਧਾਨ ਨੂੰ ਭੇਜੇ ਪੱਤਰ ਵਿੱਚ ਉਨਾਂ ਭਰੇ ਮਨ ਨਾਲ ਲਿਖਿਆ ਕਿ ਜ਼ਿਲੇ ਅੰਦਰ ਧੜੇਬੰਦ ਵਧ ਰਹੀ ਹੈ ਜੋ ਪਾਰਟੀ ਲਈ ਨੁਕਸਾਨਦੇਹ ਹੈ। ਪਾਰਟੀ ਆਗੂਆਂ ਵੱਲੋਂ ਟਕਸਾਲੀ ਆਗੂਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਹ ਦੁਖੀ ਹਨ। ਇਨਾਂ ਹਾਲਾਤਾਂ ਨੂੰ ਦੇਖਦੇ ਹੋਏ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਮੈਂ ਹਮੇਸ਼ਾ ਪਾਰਟੀ ਦੀ ਮਜਬੂਤੀ ਤੇ ਲੋਕ ਸੇਵਾ ਲਈ ਇਮਾਨਦਾਰੀ ਨਾਲ ਕੰਮ ਕੀਤਾ। ਪਰ ਮੌਜੂਦਾ ਪ੍ਰਸਥਿਤੀਆਂ ਨੂੰ ਦੇਖਦੇ ਹੋਏ ਮੈਂ ਅਸਿਹਜ ਮਹਿਸੂਸ ਕਰਦਾ ਹਾਂ। ਉਨਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੇ ਗਏ ਮਾਨ ਸਨਮਾਨ ਤੇ ਸਹਿਯੋਗ ਲਈ ਧੰਨਵਾਦੀ ਰਹਾਂਗਾ। ਉਪਰੰਤ ਉਹ ਆਪਣੇ ਸਾਥੀਆਂ ਫ਼ਰੀਦਕੋਟ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ, ਅਮਿਤ ਕੁਮਾਰ ਜੁਗਨੂ ਤੇ ਸੁੱਖੀ ਭਲਵਾਨ ਸਮੇਤ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਕਬੂਲਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਸੇਖੋਂ ਨੇ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵਿੱਚ ਉਨਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਰਜਿੰਦਰ ਦਾਸ ਰਿੰਕੂ ਤੇ ਹੋਰ ਹਾਜਰ ਸਨ।