ਪੰਜਾਬ ’ਚ ਵੀ ਵੱਡੀ ਜਿੱਤ ਹਾਸਲ ਕਰੇਗੀ ਭਾਜਪਾ : ਸੰਧੂ
ਭਾਜਪਾ ਵੱਲੋਂ ਪੱਛਮੀ ਬੰਗਾਲ ਦੀਆਂ
Publish Date: Mon, 04 May 2026 05:16 PM (IST)
Updated Date: Tue, 05 May 2026 04:05 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਭਾਜਪਾ ਵੱਲੋਂ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿਚ ਹੋਈ ਵੱਡੀ ਜਿੱਤ ਤੋਂ ਬਾਅਦ ਭਾਜਪਾ ਹੁਣ ਪੰਜਾਬ ਵਿਚ ਵੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਸਪੱਸ਼ਟ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਵਿਚ ਭਾਜਪਾ ਨੇ ਜਿੱਤ ਦਾ ਆਗਾਜ਼ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਗ੍ਰਾਫ਼ ਦਿਨੋਂ ਦਿਨ ਵਧ ਰਿਹਾ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹੁਣ ਹਰ ਮਹੀਨੇ ਪੰਜਾਬ ਵਿਚ ਰੈਲੀ ਕਰਕੇ ਲੋਕਾਂ ਨੂੰ ਭਾਜਪਾ ਨਾਲ ਜੋੜਨ ਦੀ ਇਕ ਕੜੀ ਵਜੋਂ ਕੰਮ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿਚ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਕੱਦਾਵਰ ਆਗੂ ਭਾਜਪਾ ਵਿਚ ਸ਼ਾਮਲ ਹੋਣਗੇ ਕਿਉਂਕਿ ਲੋਕ ਹੁਣ ਪੰਜਾਬ ਦੇ ਵਿਕਾਸ ਲਈ ਭਾਜਪਾ ਦੀ ਸਰਕਾਰ ਲਿਆਉਣੀ ਚਾਹੁੰਦੇ ਹਨ ਅਤੇ ਸਾਲ 2027 ਦੀਆਂ ਚੋਣਾਂ ਲਈ ਭਾਜਪਾ ਦੇ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੱਛਮੀ ਬੰਗਾਲ ਵਿਚ ਹੋਈ ਵੱਡੀ ਜਿੱਤ ਨਾਲ ਭਾਜਪਾ ਦੇ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ। ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈਕੇ ਭਾਜਪਾ ਨੇ ਹੁਣੇ ਤੋਂ ਹੀ ਪੰਜਾਬ ਵਿਚ ਕਮਰਕਸੇ ਕਰ ਲਏ ਹਨ ਅਤੇ ਜੁਝਾਰੂ ਵਰਕਰਾਂ ਅਤੇ ਆਗੂਆਂ ਦਿਨ ਰਾਤ ਭਾਜਪਾ ਦੀ ਜਿੱਤ ਲਈ ਕੰਮ ਕਰ ਰਹੇ ਹਨ । ਉਨ੍ਹਾਂ ਪੱਛਮੀ ਬੰਗਾਲ ਦੀ ਜਿੱਤ ਲਈ ਹਲਕਾ ਨਿਹਾਲ ਸਿੰਘ ਵਾਲਾ ਦੇ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਵਧਾਈ ਦੇਣ ਦੇ ਨਾਲ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਸਿੰਘ ਕਮਲ ਤੇ ਜ਼ਿਲ੍ਹੇ ਦੇ ਮਿਹਨਤੀ ਵਰਕਰਾਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਜਿਵੇਂ ਪੰਛਮੀ ਬੰਗਾਲ ਦੇ ਸੂਝਵਾਨ ਵੋਟਰਾਂ ਨੇ ਸਹੀ ਪਾਰਟੀ ਦੀ ਚੋਣ ਕੀਤੀ ਹੈ, ਉਸੇ ਤਰ੍ਹਾਂ ਪੰਜਾਬ ਦੇ ਸੂਝਵਾਨ ਵੋਟਰ ਵੀ ਭਾਜਪਾ ਦਾ ਸਾਥ ਦੇਣਗੇ ਅਤੇ ਕਿਉਂਕਿ ਭਾਜਪਾ ਦਾ ਨਾਹਰਾ ਹੈ ਸਭ ਕਾ ਸਾਥ ਤੇ ਸਭ ਕਾ ਵਿਕਾਸ।