ਬੀਕੇਯੂ ਲੱਖੋਵਾਲ ਨੇ ਕੀਤਾ ਪੁਤਲਾ ਫੂਕ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਨਿਰਦੇਸ਼
Publish Date: Sat, 16 May 2026 04:30 PM (IST)
Updated Date: Sun, 17 May 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜੋ ਬੀਤੇ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ ਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਪੁਲਿਸ ਨੇ ਸਾਂਝਾ ਆਪਰੇਸ਼ਨ ਕਰਕੇ ਅੱਥਰੂ ਗੈਸ ਦੇ ਗੋਲੇ ਗੰਦੇ ਪਾਣੀ ਦੀਆਂ ਵਿਛਾੜਾਂ ਦੇ ਨਾਲ ਨਾਲ ਕਿਸਾਨਾਂ ਨਾਲ ਧੱਕੇ ਮੁਕੀ ਕੀਤੀ ਹੈ। ਉਸ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਆਦੇਸ਼ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜਿਲ੍ਹਾ ਹੈੱਡ ਕੁਆਰਟਰ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਪੰਜਾਬ ਦੇ ਗਵਰਨਰ ਲਾਲ ਚੰਦ ਕਟਾਰੀਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਪੁਤਲੇ ਫੂਕੇ ਅਤੇ ਰੋਸ ਪ੍ਰਗਟ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਦੌਲਤਪੁਰਾ, ਬਲਕਰਨ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਦੇਸ਼ ‘ਚ ਔਰੰਗਜ਼ੇਬ ਵਾਲਾ ਰਾਜ ਚੱਲ ਰਿਹਾ ਹੈ ਕਿਉਂਕਿ ਜਦੋਂ ਔਰੰਗਜ਼ੇਬ ਦਾ ਰਾਜ ਸੀ ਤਾਂ ਉਸਦੇ ਰਿਸ਼ਤੇਦਾਰ ਹੀ ਇਨਸਾਫ ਲੈਣ ਲਈ ਬੋਲਦੇ ਸਨ ਤਾਂ ਉਨ੍ਹਾਂ ਨੂੰ ਫੜ ਕੇ ਜੇਲ੍ਹਾਂ ਵਿਚ ਡੱਕ ਦਿੱਤਾ ਜਾਂਦਾ ਸੀ। ਇਸ ਮੌਕੇ ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਸਾਬਕਾ ਸਰਪੰਚ ਇਕਬਾਲ ਸਿੰਘ ਗਲੋਟੀ, ਲਖਵਿੰਦਰ ਸਿੰਘ ਰੌਲੀ, ਬਲਕਰਨ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗੀ ਬਾਘਾਪੁਰਾਣਾ, ਨਿਰਮਲ ਸਿੰਘ ਮਨਾਵਾਂ, ਰਾਜਪਾਲ ਸਿੰਘ ਬਰਾੜ ਘੱਲ ਕਲਾਂ, ਗੁਰਪ੍ਰੀਤ ਸਿੰਘ ਮੋਗਾ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਸ਼ਾਮਲ ਸਨ।