ਸੀਬੀਐੱਸਈ ਵੱਲੋਂ ਐਲਾਨੇ ਗਏ ਬਾਰਵੀਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸੀਬੀਐੱਸਈ ਵੱਲੋਂ ਐਲਾਨੇ ਗਏ ਬਾਰਵੀਂ ਦੇ ਨਤੀਜਿਆਂ ’ਚੋਂ ਬਲੂਮਿੰਗ ਬਡਜ਼ ਸਕੂਲ ਦੇ ਕਾਮਰਸ ਗਰੁੱਪ ਵਿਚੋਂ ਸੁਖਪ੍ਰੀਤ ਕੌਰ ਗਿੱਲ ਨੇ 97.8 ਫ਼ੀਸਦੀ ਨੰਬਰ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਇਸੇ ਤਰਾਂ ਪ੍ਰਿਯੰਸ਼ੀ ਨੇ 96 ਫ਼ੀਸਦੀ ਨੰਬਰ ਹਾਸਲ ਕਰਦਿਆਂ ਸਕੂਲ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ, ਹਰਮੀਨ ਕੌਰ ਨੇ 95.4 ਫ਼ੀਸਦੀ ਨੰਬਰ ਹਾਸਲ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਦੇ 11 ਵਿਦਿਆਰਥੀਆਂ ਨੇ ਪੰਜਾਬੀ ਵਿਚੋਂ 100 ਫ਼ੀਸਦੀ ਅੰਕ ਹਾਸਲ ਕੀਤੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਇਹ ਕਾਮਯਾਬੀ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ 17 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ। 81 ਵਿਦਿਆਰਥੀਆ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਅਲੱਗ-ਅਲੱਗ ਗਰੁੱਪ ਦੇ ਨਤੀਜਿਆਂ ਚੋਂ ਮੈਡੀਕਲ ਗਰੁੱਪ ਵਿਚੋਂ ਸਮਰੀਤ ਕੌਰ ਨੇ 93.6 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਸੁਖਪ੍ਰੀਤ ਸ਼ਰਮਾ ਨੇ 91.2 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਹਰਜੋਤ ਸਿੰਘ ਤੇ ਹਰਮਨਜੋਤ ਕੌਰ ਮੱਲ੍ਹੀ ਨੇ 90.8 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਨਾਨ-ਮੈਡੀਕਲ ਗਰੁੱਪ ਵਿਚੋਂ ਗੁਰਬਾਜ਼ ਸਿੰਘ ਨੇ 95.4 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਹਰਮਨਦੀਪ ਕੌਰ ਨੇ 89.4 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਅਮਨਪ੍ਰੀਤ ਕੌਰ ਨੇ 88.8 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਵਿਚੋਂ ਅਰਸ਼ਪ੍ਰੀਤ ਕੌਰ ਨੇ 91.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਅਮਰਪ੍ਰੀਤ ਕੌਰ ਨੇ 90.2 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ ਅਤੇ ਅਨਮੋਲ ਰਤਨ ਸਿੰਘ ਬਰਾੜ ਨੇ 88.8 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਬਲੂਮਿੰਗ ਬਡਜ਼ ਸਕੂਲ ਦਾ ਬਾਰਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਬੀਬੀਐੱਸ ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਫ਼ਲਤਾ ਸਿਰਫ਼ ਅੰਕਾਂ ਨਾਲ ਨਹੀਂ, ਸਗੋਂ ਅਨੁਸ਼ਾਸਨ, ਲਗਨ ਅਤੇ ਆਤਮਵਿਸ਼ਵਾਸ ਨਾਲ ਮਿਲਦੀ ਹੈ। ਅੱਜ ਦੇ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਨਤੀਜਾ ਹਨ। ਜੀਵਨ ਵਿਚ ਹਮੇਸ਼ਾਂ ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਦ੍ਰਿੜ ਨਿਸ਼ਚੇ ਨਾਲ ਅੱਗੇ ਵਧੋ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਹਰ ਵਿਦਿਆਰਥੀ ਵਿਚ ਅਸੀਮ ਯੋਗਤਾਵਾਂ ਹੁੰਦੀਆਂ ਹਨ। ਜੇਕਰ ਮਨ ਵਿਚ ਮਿਹਨਤ ਕਰਨ ਦਾ ਜਜ਼ਬਾ ਅਤੇ ਕੁੱਝ ਕਰ ਦਿਖਾਉਣ ਦੀ ਲਗਨ ਹੋਵੇ ਤਾਂ ਕੋਈ ਵੀ ਮੰਜ਼ਲ ਦੂਰ ਨਹੀਂ ਰਹਿੰਦੀ। ਸਾਨੂੰ ਆਪਣੇ ਵਿਦਿਆਰਥੀਆਂ ’ਤੇ ਮਾਣ ਹੈ ਅਤੇ ਅਸੀਂ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦੇ ਹਾਂ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਿਹਾ ਕਿ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ, ਮਿਹਨਤ ਦਾ ਫਲ਼ ਜ਼ਰੂਰ ਮਿਲਦਾ ਹੈ ਅਤੇ ਅੱਗੇ ਜ਼ਿੰਦਗੀ ਵਿਚ ਉਸ ’ਚ ਮੁਕਾਮ ਹਾਸਲ ਕਰਨ ਲਈ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮੈਨੇਜਮੈਂਟ ਦੀ ਯੋਗ ਅਗੁਵਾਈ ਹੇਠ ਬਲੂਮਿੰਗ ਬਡਜ਼ ਸਕੂਲ ਵਿੱਦਿਆ ਅਤੇ ਖੇਡਾਂ ਦੇ ਖ਼ੇਤਰ ਵਿਚ ਨਿੱਤ ਨਵੀਆਂ ਉਚਾਈਆਂ ਛੋਹ ਰਿਹਾ ਹੈ। ਚੰਗੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਿਰਫ਼ ਪੜ੍ਹਾਈ ਵਿਚ ਹੀ ਨਹੀਂ ਸਗੋਂ ਖੇਡਾਂ ਵਿਚ ਵੀ ਰਾਜ ਪੱਧਰੀ ਅਤੇ ਨੈਸ਼ਨਲ ਪੱਧਰ ’ਤੇ ਆਪਣਾ ਲੋਹਾ ਮਨਵਾ ਚੁੱਕੇ ਹਨ। ਅੱਜ ਸੀਬੀਐੱਸਈ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਘੋਸ਼ਿਤ ਹੋਇਆ ਤਾਂ ਹਰ ਪਾਸੇ ਇਕ ਖੁਸ਼ੀ ਦੀ ਲਹਿਰ ਦੌੜ ਗਈ।