ਨਹਿਰ ਕਿਨਾਰੇ ਇਕ ਨੌਜਵਾਨ ਦੀ ਲਾਸ਼ ਮਿਲੀ
ਨਹਿਰ ਕਿਨਾਰੇ ਇਕ ਨੋਜਵਾਨ ਦੀ ਲਾਸ਼ ਮਿਲੀ
Publish Date: Sun, 07 Sep 2025 03:44 PM (IST)
Updated Date: Sun, 07 Sep 2025 03:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਵਿਖੇ ਵੱਡੀ ਨਹਿਰ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦਿਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਦੀ ਮੋਰਚਰੀ ਵਿੱਚ ਰਖਵਾ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਪਿੰਡ ਮਚਾਕੀ ਵਾਲੇ ਨਹਿਰ ਪੁਲ ਨਾਲ ਲੱਗਦੀ ਪਟੜੀ ’ਤੇ ਇੱਕ ਨੌਜਵਾਨ ਬੇਸੁਧ ਪਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਸ਼ੱਕ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦਾ ਜ਼ਿਆਦਾ ਸੇਵਨ ਕਰਨ ਨਾਲ ਹੋਈ ਹੋ ਸਕਦੀ ਹੈ। ਪੁਲਿਸ ਮੁਤਾਬਿਕ ਜੇਕਰ 72 ਘੰਟਿਆਂ ਤਕ ਸ਼ਨਾਖਤ ਨਾ ਹੋਈ ਤਾਂ ਪੋਸਟਮਾਰਟਮ ਕਰਵਾਉਣ ਉਪਰੰਤ ਕਿਸੇ ਸਮਾਜ ਸੇਵੀ ਸੰਸਥਾ ਜਾਂ ਧਾਰਮਿਕ ਜਥੇਬੰਦੀ ਦੇ ਸਹਿਯੋਗ ਨਾਲ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ। ਪੁਲਿਸ ਮੁਤਾਬਿਕ ਲਾਸ਼ ਨੇੜਿਓਂ ਕੋਈ ਅਜਿਹਾ ਦਸਤਾਵੇਜ਼ ਵੀ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ।