ਸ਼ੱਕੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ
ਸ਼ਹਿਰ ਵਿਚ ਇਕ ਵਾਰ ਫ਼ਿਰ
Publish Date: Mon, 27 Apr 2026 04:27 PM (IST)
Updated Date: Tue, 28 Apr 2026 04:04 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਗਾ: ਕੋਟਕਪੂਰਾ ਬਾਈਪਾਸ ਨੇੜੇ ਗੱਡੀ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਪੁੱਲ ਹੇਠ ਪ੍ਰੇਮ ਦੀ ਚੱਕੀ ਕੋਲ ਖੜ੍ਹੀ ਇਕ ਕਾਰ ਵਿਚ ਇਕ ਵਿਅਕਤੀ ਬੇਸੁੱਧ ਹਾਲਤ ਵਿਚ ਪਿਆ ਹੋਇਆ ਦਿਸਿਆ। ਜਦੋਂ ਆਸ-ਪਾਸ ਮੌਜੂਦ ਲੋਕਾਂ ਨੇ ਨਜ਼ਦੀਕ ਜਾ ਕੇ ਦੇਖਿਆ ਤਾਂ ਉਹ ਵਿਅਕਤੀ ਮ੍ਰਿਤਕ ਨਿਕਲਿਆ। ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਵੀ ਪਛਾਣ ਨਹੀਂ ਹੋ ਸਕੀ। ਇਸ ਕਰਕੇ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ ਤਾਂ ਜੋ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਆ ਕੇ ਉਸਦੀ ਪਛਾਣ ਕੀਤੀ ਜਾ ਸਕੇ। ਉੱਧਰ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।