ਬੋਹੜ ਸਿੰਘ ਪੰਚ ਦੋਦਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
ਬੋਹੜ ਸਿੰਘ ਪੰਚ ਦੋਦਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
Publish Date: Tue, 21 Apr 2026 06:15 PM (IST)
Updated Date: Tue, 21 Apr 2026 06:19 PM (IST)
ਪੱਤਰ ਪ੍ਰੇਰਕ, ਦੋਦਾ : ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਕਾਂਗਰਸ ਦੇ ਆਗੂ ਬੋਹੜ ਸਿੰਘ ਪੰਚ ਦੋਦਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਹਲਕਾ ਗਿੱਦੜਬਾਹਾ ’ਚ ਖੁਸ਼ੀ ਦੀ ਲਹਿਰ ਹੈ। ਹਲਕੇ ਦੇ ਕਾਂਗਰਸੀ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪ੍ਰਧਾਨ, ਹਾਈ ਕਮਾਂਡ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਵਰਕਰਾਂ ਤੇ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ। ਬੋਹੜ ਸਿੰਘ ਪੰਚ ਦੋਦਾ ਨੇ ਇਸ ਨਿਯੁਕਤੀ ਲਈ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਇਸ ਜਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।