Breaking : 2 ਬੱਚਿਆ ਦੇ ਪਿਤਾ ਨੇ ਸ਼ੱਕੀ ਹਾਲਾਤ 'ਚ ਖੁਦ ਨੂੰ ਮਾਰੀ ਗੋਲੀ, ਮੌਕੇ 'ਤੇ ਮੌਤ
ਪਰਿਵਾਰਕ ਮੈਂਬਰਾਂ ਮੁਤਾਬਕ ਗੁਰਪ੍ਰੀਤ ਸਿੰਘ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਆਪਣੀ ਕਾਰ ਧੁਲਵਾਉਣ ਜਾ ਰਿਹਾ ਹੈ। ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਜਦੋਂ ਉਹ ਘਰ ਵਾਪਸ ਨਾ ਆਇਆ ਤਾਂ ਪਰਿਵਾਰ ਵੱਲੋਂ ਉਸ ਨਾਲ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੇ ਫੋਨ ਨਹੀਂ ਚੁੱਕਿਆ।
Publish Date: Wed, 15 Apr 2026 01:28 PM (IST)
Updated Date: Wed, 15 Apr 2026 02:31 PM (IST)
ਵਕੀਲ ਮਹਿਰੋਂ, ਮੋਗਾ : ਧਰਮਕੋਟ ਦੇ ਪੰਡੋਰੀ ਰੋਡ ‘ਤੇ ਉਸ ਵੇਲੇ ਸਨਸਨੀਖੇਜ਼ ਵਾਕਿਆ ਵਾਪਰਿਆ ਜਦੋਂ ਸਕਾਰਪੀਓ ਗੱਡੀ ਵਿੱਚ ਬੈਠੇ ਇਕ ਨੌਜਵਾਨ ਦਾ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ “ਗੈਰੀ ਕਲੇਕਸ਼ਨ” ਦੇ ਨਾਮ ‘ਤੇ ਧਰਮਕੋਟ ਵਿੱਚ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾਉਂਦਾ ਸੀ ਅਤੇ ਇਲਾਕੇ ਵਿੱਚ ਇੱਕ ਮਿਹਨਤੀ ਤੇ ਮਿਲਣਸਾਰ ਨੌਜਵਾਨ ਵਜੋਂ ਜਾਣਿਆ ਜਾਂਦਾ ਸੀ।
ਪਰਿਵਾਰਕ ਮੈਂਬਰਾਂ ਮੁਤਾਬਕ ਗੁਰਪ੍ਰੀਤ ਸਿੰਘ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਆਪਣੀ ਕਾਰ ਧੁਲਵਾਉਣ ਜਾ ਰਿਹਾ ਹੈ। ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਜਦੋਂ ਉਹ ਘਰ ਵਾਪਸ ਨਾ ਆਇਆ ਤਾਂ ਪਰਿਵਾਰ ਵੱਲੋਂ ਉਸ ਨਾਲ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੇ ਫੋਨ ਨਹੀਂ ਚੁੱਕਿਆ।
ਸ਼ੱਕ ਪੈਣ ‘ਤੇ ਜਦੋਂ ਉਸ ਦੀ ਭਾਲ ਕੀਤੀ ਗਈ ਤਾਂ ਦੁਕਾਨ ਦੇ ਇਕ ਮੁਲਾਜ਼ਮ ਨੇ ਪੰਡੋਰੀ ਰੋਡ ‘ਤੇ ਉਸ ਦੀ ਸਕਾਰਪੀਓ ਗੱਡੀ ਖੜੀ ਦੇਖੀ। ਜਦੋਂ ਉਹ ਨੇੜੇ ਗਿਆ ਤਾਂ ਗੁਰਪ੍ਰੀਤ ਸਿੰਘ ਖੂਨ ਨਾਲ ਲੱਥਪੱਥ ਹਾਲਤ ਵਿੱਚ ਗੱਡੀ ਅੰਦਰ ਪਿਆ ਹੋਇਆ ਮਿਲਿਆ। ਇਸ ਦੀ ਸੂਚਨਾ ਤੁਰੰਤ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ।
ਪਰਿਵਾਰਕ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਗੁਰਪ੍ਰੀਤ ਨੂੰ ਉਸੇ ਗੱਡੀ ਰਾਹੀਂ ਮੋਗਾ ਦੇ ਸਰਕਾਰੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।